ਦੋਸਤ ਨੂੰ ਡੁੱਬਦਾ ਦੇਖ ਦੂਸਰੇ ਦੋਸਤ ਨੇ ਬਚਾਉਣ ਲਈ ਨਹਿਰ ਵਿੱਚ ਮਾਰੀ ਛਾਲ, ਦੋਵਾਂ ਦੀ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਰਿਆਣਾ ਦੇ ਚਰਖੀ ਦਾਦਰੀ ਦੇ ਪਿੰਡ ਕੜਮਾ ਦੇ ਰਹਿਣ ਵਾਲੇ ਅੱਠਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੀ ਨਹਿਰ ਵਿੱਚ ਡੁੱਬ ਕੇ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਦੋਵੇਂ ਦੋਸਤ ਨਹਿਰ ਵਿੱਚ ਨਹਾ ਰਹੇ ਸਨ ਤਾਂ ਇਸ ਦੋਰਾਨ ਇੱਕ ਦੋਸਤ ਦਾ ਪੈਰ ਤਿਲਕ ਗਿਆ ਅਤੇ ਜਿਸ ਕਰਕੇ ਦੂਸਰੇ ਦੋਸਤ ਨੇ ਉਸਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ।

Advertisements

ਜਿਸਦੇ ਕਰਕੇ ਦੋਵੇ ਦੋਸਤ ਨਹਿਰ ਵਿੱਚ ਡੁੱਬ ਗਏ। ਦੋਵਾਂ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਕ ਵਿਦਿਆਰਥੀ ਦੇ ਪਿਤਾ ਦੀ ਪਹਿਲਾਂ ਹੀ ਬੀਮਾਰੀ ਕਾਰਨ ਮੌਤ ਹੋ ਚੁੱਕੀ ਹੈ। ਦੋਵਾਂ ਬੱਚਿਆਂ ਦੇ ਪਰਿਵਾਰ ਚਾਹ ਦੀ ਦੁਕਾਨ ਚਲਾ ਕੇ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ। ਘਟਨਾ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ਦਾ ਮੁਆਇਨਾ ਕਰਦਿਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here