ਅਮਿਤ ਸ਼ਾਹ ਦਾ ਅੰਮ੍ਰਿਤਪਾਲ ਨੂੰ ਲੈ ਕੇ ਬਿਆਨ, ਕੇਂਦਰ ਸਰਕਾਰ ਪੰਜਾਬ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਈਜ਼ਿੰਗ ਇੰਡੀਆ ਦੇ ਮੰਚ ਉਤੇ ਖਾਸ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ, ਸੂਬਾ ਸਰਕਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ। ਅੰਮ੍ਰਿਤਪਾਲ ਨੂੰ ਫੜਨ ਬਾਰੇ ਕੀਤੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਏਜੰਸੀਆਂ ਤੇ ਪੁਲਿਸ ਉਸ ਨੂੰ ਫੜਨ ਲਈ ਕੰਮ ਕਰ ਰਹੀਆਂ ਹਨ।

Advertisements

ਉਨ੍ਹਾਂ ਕਿਹਾ ਕਿ ਉਹ ਤਕਰੀਬਨ ਹਰ ਤਿੰਨ ਮਹੀਨੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਦੇ ਹਨ, ਹੋਰ ਵੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਹੁੰਦੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਦੂਤਘਰਾਂ ਉਤੇ ਹਮਲੇ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਦੇਸ਼ਾਂ ਵਿਚ ਜੋ ਹਮਲੇ ਕੀਤੇ ਗਏ ਹਨ, ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ । ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖਾਂ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਦੇਸ਼ ਲਈ ਸਿੱਖਾਂ ਨੇ ਜਿੰਨਾ ਬਲੀਦਾਨ ਦਿੱਤਾ ਹੈ, ਉਹ ਬਹੁਤ ਜ਼ਿਆਦਾ ਹੈ ।

LEAVE A REPLY

Please enter your comment!
Please enter your name here