ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼), ਲਵਪ੍ਰੀਤ ਖੁਸ਼ੀਪੁਰ । ਮਜੀਠਾ ਨੇੜੇ ਪੈਂਦੇ ਪਿੰਡ ਥਾਣਾ ਝੰਡੇਰ ਅਧੀਨ ਆਉਦੇ ਪਿੰਡ ਸੰਗਤਪੁਰਾ ਵਿੱਚ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੋਰਾਨ ਇੱਕ ਪੁਲਿਸ ਕਰਮਚਾਰੀ ਜੁਗਰਾਜ ਸਿੰਘ ਦੇ ਗੋਲੀ ਲੱਗ ਗਈ ਜਿਸਦੇ ਕਾਰਣ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

Advertisements

ਜਿਸਦੇ ਕਾਰਣ ਉਹਨਾਂ ਦਾ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੋਰਾਨ ਲੱਗਭਗ 30 ਰੋਂਦ ਫਾਇਰ ਕੀਤੇ ਗਏ। ਇਸ ਦੋਰਾਨ ਕਰੀਬ 2 ਬਦਮਾਸ਼ਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਜਦਕਿ ਦੋ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰ ਬਾਕੀ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here