ਨਾਰੂ ਨੰਗਲ ਸਕੂਲ ਵਿਖੇ ਬੱਚਿਆਂ ਦਾ ਸਲਾਨਾ ਨਤੀਜਾ ਘੋਸ਼ਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਹਰਭਗਵੰਤ ਸਿੰਘ ਅਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਦੀ ਯੋਗ ਅਗਵਾਈ ਹੇਠ ਬੱਚਿਆਂ ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਦੇਵ ਰਾਜ, ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਰਾਮ ਸਿੰਘ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਗਏ ਅਤੇ ਸਾਰੇ ਬੱਚਿਆਂ ਨੂੰ ਅਗਲੇ ਸੈਸ਼ਨ ਦੀਆਂ ਕਿਤਾਬਾਂ ਵੀ ਮੌਕੇ ਤੇ ਹੀ ਦਿੱਤੀਆਂ ਗਈਆਂ। ਇਸ ਮੌਕੇ ਤੇ ਲਾਇਬਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੀਟਿੰਗ ਵਿੱਚ ਅਧਿਆਪਕ, ਵਿਦਿਆਰਥੀਆਂ ਦੇ ਮਾਪੇ,ਸਰਪੰਚ, ਐਸ.ਐਮ. ਸੀ. ਦੇ ਮੈਂਬਰ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਬੈਠ ਕੇ ਸਿੱਖਿਆ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਦਾਖਲਾ ਮੁਹਿੰਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

Advertisements

ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਸਾਰੇ ਬੱਚਿਆਂ ਨੂੰ ਪਾਸ ਹੋਣ ਤੇ ਬਹੁਤ ਬਹੁਤ ਵਧਾਈਆਂ ਦਿੱਤੀਆਂ ਅਤੇ ਅਗਲੇ ਸੈਸ਼ਨ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਾਰੇ ਮਾਪਿਆਂ ਅਤੇ ਐਸ.ਐਮ.ਸੀ. ਕਮੇਟੀ ਦੇ ਮੈਂਬਰਾਂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ ਕਿ ਸਾਰੇ ਬੱਚਿਆਂ ਨੂੰ ਸੈਸ਼ਨ ਦੇ ਸ਼ੁਰੂ ਵਿੱਚ ਹੀ ਕਿਤਾਬਾਂ ਮਿਲ ਗਈਆਂ ਹਨ। ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਾਰੇ ਮਾਪਿਆਂ ਤੇ ਪਤਵੰਤੇ ਸੱਜਣਾਂ ਦਾ ਸਕੂਲ ਆਉਣ ਲਈ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here