ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਘਲੂ ਵਿਖੇ ਲਗਾਇਆ ਜਨਤਕ ਸ਼ਿਵਾਰਨ ਕੈਂਪ

ਫਾਜ਼ਿਲਕਾ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜਨਤਕ ਸ਼ਿਕਾfੲਤ ਨਿਵਾਰਨ ਕੈਪਾਂ ਦੀ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਘਲੂ ਵਿਖੇ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਤਿੰਨ ਦਰਜਨ ਤੋਂ ਵੱਧ ਵੱਖ—ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ। ਜਾਇਜਾ ਸ਼ਿਕਾਇਤਾਂ ਦਾ ਮੌਕੇ *ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਇਕ ਛੱਤ ਹੇਠ ਵੱਖ—ਵੱਖ ਲੋਕ ਭਲਾਈ ਸਕੀਮਾਂ ਦਾ ਲਾਹਾ ਪਹੁੰਚਾਉਣ ਲਈ ਪਿੰਡ ਪੱਧਰ *ਤੇ ਕੈਂਪਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਖਜਲ—ਖੁਆਰੀ ਨਾ ਹੋਣ ਦਿੱਤੀ ਜਾਵੇ, ਇਸ ਤਹਿਤ ਲੋਕਾਂ ਨੂੰ ਦਫਤਰ ਆਉਣ ਦੀ ਬਜਾਏ ਵਿਭਾਗੀ ਅਧਿਕਾਰੀਆਂ ਵੱਲੋਂ ਪਿੰਡਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਾਂਝੀ ਥਾਂ *ਤੇ ਕੈਂਪ ਲਗਾਉਣ ਨਾਲ ਲੋਕਾਂ ਦੀਆਂ ਵੱਖ—ਵੱਖ ਸੇਵਾਵਾ ਦਾ ਹਲ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਫਾਜ਼ਿਲਕਾ ਸੁਖਦੇਵ ਕੁਮਾਰ, ਬੀ.ਡੀ.ਪੀ.ਓ ਗਗਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here