ਮਹਾਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਅਹਾਤੇ ਆਦਿ ਬੰਦ ਰੱਖਣ ਦੇ ਹੁਕਮ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਹਾਵੀਰ ਜਯੰਤੀ ਦੇ ਦਿਹਾੜੇ ਮੌਕੇ 4 ਅਪ੍ਰੈਲ 2023 ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਅਨੁਸਾਰ ਐਸ.ਐਸ. ਜੈਨ ਸਭਾ (ਰਜਿ.) ਗੁੜਮੰਡੀ ਪਟਿਆਲਾ ਵੱਲੋਂ 4 ਅਪ੍ਰੈਲ 2023 ਨੂੰ ਮਹਾਵੀਰ ਜਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਅਨੁਸਾਰ ਅਸ਼ੁਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here