ਚੇਅਰਮੈਨ ਬਹਿਲ ਨੇ ਪਿੰਡ ਗੋਹਤ ਪੋਖਰ ਦੇ ਖੇਤਾਂ ਵਿੱਚ ਬਾਰਸ਼ ਕਾਰਨ ਨੁਕਸਾਨੀ ਗਈ ਕਣਕ ਦੀ ਫਸਲ ਦਾ ਲਿਆ ਜਾਇਜਾ

ਗੁਰਦਾਸਪੁਰ, ਦ ਸਟੈਲਰ ਨਿਊਜ਼): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਬੇਮੌਸਮੀ ਬਾਰਸ਼ ਕਾਰਨ ਨੁਕਸਾਨੀ ਗਈ ਕਣਕ ਦੀ ਫਸਲ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਨਾਲ ਮੌਜੂਦ ਸਨ।

Advertisements

ਕਣਕ ਦੀ ਫਸਲ ਦਾ ਜਾਇਜਾ ਲੈਣ ਤੋਂ ਬਾਅਦ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਗਿਰਦਾਰੀ ਕਰਵਾਉੇਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜਾ ਦੇਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੋ ਕਿ ਖੁਦ ਇੱਕ ਕਿਸਾਨ ਹਨ ਅਤੇ ਫਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਦੀ ਮਨੋਦਸ਼ਾ ਨੂੰ ਚੰਗੀ ਤਰਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਹੁਕਮ ਦੇ ਦਿੱਤੇ ਹਨ। ਬਹਿਲ ਨੇ ਕਿਹਾ ਕਿ ਕਣਕ ਤੋਂ ਇਲਾਵਾ ਹੋਰ ਵੀ ਜਿਹੜੀਆਂ ਫਸਲਾਂ ਦਾ ਬਾਰਸ਼ ਕਾਰਨ ਨੁਕਸਾਨ ਹੋਇਆ ਹੈ ਉਨ੍ਹਾਂ ਦਾ ਮੁਆਵਜਾ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਡੂੰਘੇ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁਸਕਲ ਦੀ ਇਸ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਰਾਜ ਸਰਕਾਰ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।

ਚੇਅਰਮੈਨ ਰਮਨ ਬਹਿਲ ਨੇ ਅੱਗੇ ਕਿਹਾ ਕਿ ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਨੁਕਸਾਨ ਤੋਂ ਬਾਅਦ ਇਹ ਰਕਮ ਵਾਪਸ ਕਰ ਸਕਦੇ ਹਨ। ਉਨਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜਾ ਦੇਵੇਗੀ। ਇਸੇ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਤਹਿਤ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਬਹੁਤ ਜਲਦ ਇਸਦੀ ਰੀਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here