ਅੰਤਰਾਸ਼ਟਰੀ ਮੈਗਾ ਰੋਜ਼ਗਾਰ ਮੇਲੇ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਨਲਾਈਨ ਰਜਿਸਟ੍ਰੇਸ਼ਨ 5 ਤੇ 6 ਨੂੰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ. ਐਸ. ਡੀ. ਸੀ) ਵੱਲੋਂ ਭਾਰਤ ਸਰਕਾਰ ਦੀ ਸਰਗਰਮ ਪਾਗੀਦਾਰੀ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀ ਕਿਸਮ ਦਾ ਪਹਿਲਾ ਅੰਤਰਰਾਸ਼ਟਰੀ ਮੈਗਾ ਰੋਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਹੁਸ਼ਿਆਰਪੁਰ ਦੇ ਪ੍ਰਾਜੈਕਟ ਹੈੱਡ ਬੀ. ਐਸ ਧੰਜੂ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਵਿਚ ਨੌਜਵਾਨ ਆਪਣੀ ਯੋਗਤਾ ਅਨੁਸਾਰ ਵੱਖ-ਵੱਖ ਖੇਤਰਾਂ ਵਿਚ ਉਪਲਬੱਧ ਅੰਤਰਰਾਸ਼ਟਰੀ ਰੋਜ਼ਗਾਰ ਦੇ ਮੌਕਿਆਂ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Advertisements

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਦੀ ਦੇਖ-ਰੇਖ ਵਿਚ ਮਿਤੀ 5 ਅਤੇ 6 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ. ਐਸ. ਡੀ. ਸੀ ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ. ਟੀ. ਆਈ ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਇਸ ਰਜਿਸਟ੍ਰੇਸ਼ਨ ਕੈਂਪ ਵਿਚ ਭਾਗ ਲੈਣ ਲਈ ਸਵੇਰੇ 11 ਵਜੇ ਤੋਂ 11.30 ਵਜੇ ਤੱਕ ਆਪਣੀ ਵਿੱਦਿਅਕ ਯੋਗਤਾ ਅਤੇ ਤਜ਼ਰਬੇ ਸਬੰਧੀ ਦਸਤਾਵੇਜ਼ ਸਮੇਤ ਆਪਣੇ ਬਾਇਓਡਾਟਾ ਲੈ ਕੇ ਹਾਜ਼ਰ ਹੋ ਸਕਦੇ ਹਨ।

LEAVE A REPLY

Please enter your comment!
Please enter your name here