ਸੀ. ਜੇ. ਐਮ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੀ. ਡੀ. ਪੀ. ਓਜ਼ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 13 ਮਈ 2023 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ।

Advertisements

ਇਸੇ ਤਰ੍ਹਾਂ ਉਨ੍ਹਾਂ ਜੰਗਲਾਤ, ਬੀ. ਐਸ. ਐਨ. ਐਲ, ਬੈਂਕਾਂ ਅਤੇ ਨੈਸ਼ਨਲ ਇੰਸ਼ੋਰੈਂਸ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਕੇ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੌਮੀ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਚਲਾਵੁਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਨਾਲ ਹੀ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੂੰ ਇਸ ਲੋਕ ਅਦਾਲਤ ਰਾਹੀਂ ਪੈਂਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਮ ਜਨਤਾ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ


ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਅਮਨੀਤ ਸਿੰਘ, ਬੀ. ਡੀ. ਪੀ. ਓਜ਼ ਵਿਕਰਮ, ਸੁਖਵਿੰਦਰ ਸਿੰਘ, ਸੁਖਪ੍ਰੀਤ ਪਾਲ ਸਿੰਘ, ਕਮਲ ਕੁਮਾਰ ਤੇ ਧਨਵੰਤੀ ਸਿੰਘ, ਰਵਿੰਦਰ ਸਿੰਘ, ਅਜਮੇਰ ਸਿੰਘ ਸਹੋਤਾ, ਪਰਮਵੀਰ ਸਿੰਘ, ਓਪਿੰਦਰ ਸਿੰਘ, ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ। 

LEAVE A REPLY

Please enter your comment!
Please enter your name here