ਮੋਦੀ ਸਰਕਾਰ ਸੀਬੀਆਈ, ਈਡੀ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਵਾਲ ਕਰਨ ਵਾਲਿਆਂ ਨੂੰ ਚਾਹੁੰਦੀ ਹੈ ਡਰਾਉਣਾ: ਸਲਵਾਨ/ ਸੈਦੋਵਾਲ 

ਕਪੂਰਥਲਾ, (ਦ ਸਟੈਲਰ ਨਿਊਜ਼), ਗੌਰਵ ਮੜੀਆ: ਭਾਰਤ ਜੋੜੋ ਯਾਤਰਾ ਚ ਕਾਂਗਰਸ ਨੂੰ ਪੂਰੇ ਦੇਸ਼ ਚ ਮਿਲੇ ਹੁੰਗਾਰੇ ਤੋਂ ਬਾਦ ਬੌਖਲਾਈ ਮੋਦੀ ਸਰਕਾਰ ਨੇ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਸਜਾ ਮਗਰੋਂ ਸੰਸਦੀ ਸਕੱਤਰ ਵੱਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਸਖ਼ਤ ਨਖੇਦੀ ਕਰਦਿਆਂ ਬਲਾਕ ਕਪੂਰਥਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ  ਸਲਵਾਨ ਅਤੇ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਨੇ ਅੱਜ ਕਪੂਰਥਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸੀਬੀਆਈ, ਈਡੀ ਵਰਗੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਵਾਲ ਕਰਨ ਵਾਲਿਆਂ ਨੂੰ ਡਰਾਉਣਾ ਚਾਹੁੰਦੀ ਹੈ ਪਰ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦਾ ਕੋਈ ਵੀ ਵਫ਼ਾਦਾਰ ਸਿਪਾਹੀ ਮੋਦੀ ਸਰਕਾਰ ਦੀਆਂ ਇਹਨਾਂ ਕੋਝੀਆਂ ਹਰਕਤਾਂ ਤੋਂ ਨਹੀਂ ਡਰੇਗਾ।

Advertisements

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਿਰਫ਼ ਇੱਕ ਬਹਾਨਾ ਹੈ ਜਦਕਿ ਮੋਦੀ ਸਰਕਾਰ ਦਾ ਅਸਲ ਉਦੇਸ਼ ਆਪਣੇ ਚਹੇਤੇ ਉਦਯੋਗਪਤੀ ਗੌਤਮ ਅਡਾਨੀ ਨੂੰ ਬਚਾਉਣਾ ਹੈ ਕਿਉਂਕਿ ਰਾਹੁਲ ਗਾਂਧੀ ਸੰਸਦ ਵਿੱਚ ਅਡਾਨੀ-ਮੋਦੀ ਦੇ ਸਬੰਧਾਂ ਬਾਰੇ ਭਾਜਪਾ ਤੋਂ ਸਪੱਸ਼ਟੀਕਰਨ ਮੰਗ ਰਹੇ ਸਨ। ਇਸੇ ਲਈ ਭਾਜਪਾ ਸਰਕਾਰ ਨੇ ਇੱਕ ਪੁਰਾਣੇ ਮਾਣਹਾਨੀ ਦੇ ਕੇਸ ਨੂੰ ਹਥਿਆਰ ਵਜੋਂ ਵਰਤ ਕੇ ਰਾਹੁਲ ਗਾਂਧੀ ਦੀ ਪਾਰਲੀਮੈਂਟ ਮੈਂਬਰਸ਼ਿਪ ਰੱਦ ਕਰਵਾ ਦਿੱਤੀ, ਜੋ ਕਿ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਵਿਅਕਤੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਨਹੀਂ ਸੁਣਾਈ ਗਈ, ਇਸ ਲਈ ਰਾਹੁਲ ਗਾਂਧੀ ਨੂੰ ਇਹ ਸਜ਼ਾ ਅਤੇ ਉਸ ਤੋਂ ਬਾਅਦ ਸਿਰਫ਼ 24 ਘੰਟਿਆਂ ਵਿੱਚ ਸੰਸਦ ਦੀ ਮੈਂਬਰਸ਼ਿਪ ਤੋਂੰ ਅਯੋਗ ਕਰਾਰ ਦੇਣ ਦਾ ਫੈਸਲਾ ਕਈ ਸਵਾਲਾਂ ਨੂੰ ਜਨਮ ਦਿੰਦਾ ਹੈ।

ਸਲਵਾਨ ਅਤੇ ਸੈਦੋਵਾਲ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਹੀ ਨਹੀਂ, ਸਗੋਂ ਦੇਸ਼ ਜਾਣਨਾ ਚਾਹੁੰਦਾ ਹੈ ਕਿ ਗੌਤਮ ਅਡਾਨੀ ਨੇ ਵਿਦੇਸ਼ਾਂ ਤੋਂ ਆਏ 20 ਹਜ਼ਾਰ ਕਰੋੜ ਰੁਪਏ ਕਿਸ ਦੇ ਹਨ ਅਤੇ ਕੀ ਇਹ ਸਿਆਸੀ ਪੂੰਜੀ ਹੈ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿਸ ਤਾਨਾਸ਼ਾਹੀ ਨਾਲ ਪੇਸ਼ ਆ ਰਹੀ ਹੈ ਅਤੇ ਵਿਰੋਧੀ ਨੇਤਾਵਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਸਭ ਜ਼ਿਆਦਾ ਦੇਰ ਚੱਲਣ ਵਾਲਾ ਨਹੀਂ ਹੈ। ਦੇਸ਼ ਦੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਦੇ ਸਿੰਘਾਸਨ ਤੋਂ ਉਖਾੜ ਸੁੱਟਣ ਲਈ ਤਿਆਰ ਬੈਠੇ ਹਨ, ਜਿਸ ਦੀ ਝਲਕ 13 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜਿਮਨੀ ਚੋਣ ਵਿਚ ਸਾਫ਼ ਨਜ਼ਰ ਆਵੇਗੀ।

LEAVE A REPLY

Please enter your comment!
Please enter your name here