ਹਾਈਕੋਰਟ ਦੇ ਵਕੀਲ ਦੀ ਭਿਆਨਕ ਸੜਕ ਹਾਦਸੇ ਵਿੱਚ ਹੋਈ ਮੌਤ, ਮਹੀਨਾ ਪਹਿਲਾ ਹੋਇਆ ਸੀ ਵਿਆਹ

ਹਰਿਆਣਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਰਿਆਣਾ ਦੇ ਪਾਣੀਪਤ ਜ਼ਿਲੇ ਦੇ ਪਿੰਡ ਭਾਲਸੀ ਕੋਲ ਇੱਕ ਭਿਆਨਕ ਹਾਦਸੇ ਵਿੱਚ ਹਾਈਕੋਰਟ ਦੇ ਵਕੀਲ ਦੀ ਮੌਤ ਹੋ ਜਾਣ ਦਾ ਦੁੱਖਦਾਇਕ ਸਮਾਚਾਰ ਮਿਲਿਆ ਹੈ। ਦੱਸ ਦਈਏ ਕਿ ਬੋਰੀਆਂ ਨਾਲ ਭਰੇ ਟਰੱਕ ਦੀ ਕਾਰ ਨਾਲ ਟੱਕਰ ਹੋ ਗਈ ਅਤੇ ਜਿਸਦੇ ਕਾਰਣ ਕਾਰ ਟਰੱਕ ਦੇ ਹੇਠਾਂ ਦੱਬ ਗਈ। ਕਾਰ ਚਾਲਕ ਨੂੰ ਕਰੇਨ ਦੀ ਮੱਦਦ ਨਾਲ ਬਾਹਰ ਕੱਢਿਆ ਗਿਆ।

Advertisements

ਹਾਦਸੇ ਤੋ ਬਾਅਦ ਟਰੱਕ ਚਾਲਕ ਮੌਕੇ ਤੋ ਫਰਾਰ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਅਕਸ਼ੈ ਭਾਰਤੀ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਅਕਸ਼ੈ ਹਾਈ ਕੋਰਟ ਵਿੱਚ ਵਕੀਲ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਪਾਣੀਪਤ ਦੇ ਜਨਰਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

LEAVE A REPLY

Please enter your comment!
Please enter your name here