ਫਾਜ਼ਿਲਕਾ ਵਿਖੇ 6 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 6 ਅਪ੍ਰੈਲ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਕੁਮਾਰ ਨੇ ਦਿੱਤੀ। ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਸਟਾਰ ਹੈਲਥ ਐਂਡ ਅਲਾਈਡ ਇੰਸੋਰੈਂਸ ਫਾਜ਼ਿਲਕਾ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆ ਭਾਗ ਲੈ ਸਕਦੇ ਹਨ।

Advertisements

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 23 ਤੋਂ 36 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਅਹੁਦਾ ਸਲੇਸ  ਮੈਨੇਜਰ ਅਤੇ ਤਨਖਾਹ 1.7 ਲੱਖ ਸਾਲਨਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨੌਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਹੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here