ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜ਼ਿਲਕਾ (ਦ ਸਟੈਲਰ ਨਿਊਜ਼):  ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਮਈ  2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਮੁਤਾਬਕ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ ਲਗਾਈ ਹੈ।

Advertisements

ਹੁਕਮ ਰਾਹੀਂ ਉਨ੍ਹਾਂ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਜ਼ਿਲਾ ਮੈਜਿਸਟ੍ਰੇਟ  ਵੱਲੋਂ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲੇ ਵਿਚ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।

LEAVE A REPLY

Please enter your comment!
Please enter your name here