ਆਰ. ਸੇਟੀ ਵਿਖੇ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਮੁਫ਼ਤ ਕੋਰਸ 17 ਅਪ੍ਰੈਲ ਤੋਂ ਹੋਵੇਗਾ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵਲੋਂ 17 ਅਪ੍ਰੈਲ 2023 ਤੋਂ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਇਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ. / ਬੀ.ਪੀ.ਐਲ. ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 16 ਅਪ੍ਰੈਲ 2023 ਤੱਕ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614, 9463284447, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here