ਪਿੰਡ ਸੇਖਵਾਂ ਵਿਖੇ 6 ਅਪਰੈਲ ਨੂੰ ਲੱਗੇਗਾ ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ: ਡਾ. ਢਿੱਲੋਂ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 6 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਫੋਕਲ ਪੁਆਇੰਟ, ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਵੇਗਾ। ਇਸ ਕਿਸਾਨ ਸਿਖਲਾਈ ਕੈਂਪ ਵਿੱਚ ਖੇਤੀ ਪ੍ਰਦਰਸ਼ਨੀ ਵੀ ਲਗਾਈਆਂ ਜਾਣਗੀਆਂ।

Advertisements

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਐਡਵੋਕੇਟ ਅਮਰਪਾਲ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਪੰਜਾਬ, ਰਮਨ ਬਹਿਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਇਸ ਕੈਪ ਵਿੱਚ ਵੱਧ ਚੜ੍ਹ ਕੇ ਪਹੁੰਚੋ ਅਤੇ ਨਵੀਆਂ ਤਕਨੀਕਾਂ ਨਾਲ ਖੇਤਬਾੜੀ ਕਰਨ ਦੀ ਸਿਖਲਾਈ ਪ੍ਰਾਪਤ ਕਰੋ।    

LEAVE A REPLY

Please enter your comment!
Please enter your name here