ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਡਰੇਨੇਜ ਦਫ਼ਤਰ, ਫਾਇਰ ਬ੍ਰਿਗੇਡ ਅਤੇ ਨਗਰ ਨਿਗਮ ਦਾ ਅਚਨਚੇਤ ਦੌਰਾ ਕੀਤਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹਨਾਂ ਆਮ ਆਦਮੀ ਕਲੀਨਿਕਾਂ ਦੇ ਕੰਮ ਕਾਜ ਅਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਟੇਟ ਹੈਡਕੁਆਟਰ ਤੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਨੇ ਅੱਜ ਸ਼ਹਿਰੀ ਖੇਤਰ ਹੁਸ਼ਿਆਰਪੁਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਡਰੇਨੇਜ ਦਫ਼ਤਰ, ਫਾਇਰ ਬ੍ਰਿਗੇਡ ਅਤੇ ਨਗਰ ਨਿਗਮ ਦਾ ਅਚਨਚੇਤ ਦੌਰਾ ਕੀਤਾ । ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਉਹਨਾਂ ਦੱਸਿਆ ਕਿ ਉਹਨਾਂ ਦੇ ਇਸ ਦੌਰੇ ਦਾ ਮਕਸਦ ਆਮ ਆਦਮੀ ਕਲੀਨਿਕਾਂ ਦੇ ਕੰਮ ਕਾਜ, ਸਟਾਫ ਦੀ ਹਾਜ਼ਰੀ, ਦਵਾਈਆਂ ਦਾ ਸਟਾਕ ਅਤੇ ਲੈਬ ਟੈਸਟਾਂ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਨੇ ਕਲੀਨਿਕ ਦੇ ਕੰਮ ਕਾਜ ਤੇ ਤਸੱਲੀ ਪ੍ਰਗਟਾਈ ।

Advertisements

ਇਸ ਦੌਰਾਨ ਡਾ.ਪਵਨ ਕੁਮਾਰ ਨੇ ਹਾਜ਼ਰ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਮੇਂ ਸਿਰ ਡਿਊਟੀ ਤੇ ਆਉਣ ਅਤੇ ਹਰ ਮਰੀਜ਼ ਦਾ ਡਾਟਾ ਅਪ-ਡੇਟ ਰੱਖਣ ਨੂੰ ਕਿਹਾ ਤੇ ਲੈਬ ਟੈਸਟ ਤੇ ਦਵਾਈਆਂ ਦੇ ਸਟਾਕ ਦਾ ਨਿਰੀਖਣ ਕੀਤਾ ਅਤੇ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਜਿਲ੍ਹਾ ਪ੍ਰੋਗਰਾਮ ਮੈਨੇਜਰ  ਮੁਹੰਮਦ ਆਸਿਫ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here