ਸੇਵਾ ਕੇਂਦਰ ‘ਚ ਨਾਗਰਿਕਾਂ ਦੀ ਸਹੂਲਤ ਲਈ ਹੈਲਪ ਡੈਸਕ ਵੀ ਮੌਜੂਦ: ਡੀ.ਸੀ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸੇਵਾ ਕੇਂਦਰਾਂ ਵਿੱਚ ਐਪਲੀਕੇਸ਼ਨ ਫਾਰਮ ਭਰਨ ਦੀ ਸੇਵਾ ਉਪਲਬਧ ਹੈ ਅਤੇ ਇਹ ਸੇਵਾ ਸਰਕਾਰ ਵੱਲੋਂ ਮਨਜ਼ੂਰ ਸ਼ੁਦਾ ਫ਼ੀਸ ਉੱਤੇ ਹੀ ਦਿੱਤੀ ਜਾਂਦੀ ਹੈ ਜਿਸ ਦੀ ਰਸੀਦ ਵੀ ਨਾਗਰਿਕ ਨੂੰ ਮਿਲਦੀ ਹੈ।

Advertisements

ਜੇਕਰ ਕਿਸੇ ਨਾਗਰਿਕ ਨੂੰ ਐਪਲੀਕੇਸ਼ਨ ਫਾਰਮ ਸਮਝਣ ਜਾਂ ਭਰਨ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਉਹ ਸੇਵਾ ਕੇਂਦਰ ਵਿੱਚ ਉਪਲਬਧ ਹੈਲਪ ਡੈਸਕ ‘ਤੇ ਬੈਠੇ ਕਰਮਚਾਰੀ ਦੀ ਮਦਦ ਲੈ ਸਕਦਾ ਹੈ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਮਨਜ਼ੂਰ ਸ਼ੁਦਾ ਫ਼ੀਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਵਾਧੂ ਫ਼ੀਸ ਨਾ ਦਿੱਤੀ ਜਾਵੇ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 0175-2356335 ‘ਤੇ ਕਿਸੇ ਵੀ ਸਰਕਾਰੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here