ਗੁਰਪਾਲ ਇੰਡੀਅਨ ਦੀ ਤਾਜਪੋਸ਼ੀ ਮੌਕੇ 10 ਅਪ੍ਰੈਲ ਨੂੰ ਪੰਜਾਬ ਸਰਕਾਰ ਦੇ ਮੰਤਰੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਪੰਜਾਬ ਸਰਕਾਰ ਵਲੋ ਨਗਰ ਸੁਧਾਰ ਟਰੱਸਟ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਦੀ ਕੜੀ ਤਹਿਤ ਕਪੂਰਥਲਾ ਵਿਚ ਪਾਰਟੀ ਵਲੋ ਪੰਜਾਬ ਦੇ ਸੂਬਾ ਸਕੱਤਰ ਗੁਰਪਾਲ ਇੰਡੀਅਨ ਨੂੰ ਕਪੂਰਥਲਾ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਸ ਲਈ ਤਾਜਪੋਸ਼ੀ ਦਾ ਇੱਕ ਵਿਸ਼ਾਲ ਸਮਾਗਮ ਨਗਰ ਸੁਧਾਰ ਟਰੱਸਟ ਦੇ ਦਫਤਰ ਵਿਖੇ 10 ਅਪ੍ਰੈਲ ਨੂੰ ਹੋਵੇਗਾ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਕੰਵਰ ਇਕਬਾਲ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਨੇ ਦੱਸਿਆ ਕਿ ਇਸ ਤਾਜਪੋਸ਼ੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਹਰਭਜਨ ਸਿੰਘ  ਸਿੰਘ ਈ.ਟੀ.ਓ., ਹਰਪਾਲ ਚੀਮਾ,  ਬ੍ਰਹਮ ਸ਼ੰਕਰ ਜ਼ਿੰਪਾ ਅਤੇ ਕੁਲਦੀਪ ਧਾਲੀਵਾਲ ਸਮੇਤ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਚੇਅਰਮੈਨ ਹਾਜ਼ਰ ਹੋਣਗੇ ਅਤੇ ਗੁਰਪਾਲ ਇੰਡੀਅਨ ਨੂੰ  ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸਹੁੰ ਚੁਕਾਉਣਗੇ। 

Advertisements

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਆਮ ਲੋਕਾਂ ਨੂੰ ਸ਼ਾਮਲ ਹੋਣ ਦਾ ਖੁੱਲਾ ਸੱਦਾ ਹੈ ਅਤੇ ਇਸ ਸਮਾਗਮ ਵਿੱਚ ਪਾਰਟੀ ਦੇ ਵੱਡੇ ਆਗੂ ਪਾਰਟੀ ਦੀਆਂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣਗੇ ਅਤੇ ਪਾਰਟੀ ਵਲੰਟੀਅਰਾਂ ਨੂੰ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਵਿਕਾਸ ਮੇਮੀ, ਅਨਮੋਲ ਕੁਮਾਰ, ਸੁਖਦੇਵ ਸਿੰਘ, ਕੁਲਵਿੰਦਰ ਚਹਿਲ, ਡਾ: ਗੁਰਬੇਜ ਸਿੰਘ, ਡਾ: ਕੁਲਵਿੰਦਰ ਸਿੰਘ, ਗੁਰ ਕਸ਼ਮੀਰ ਸਿੰਘ, ਨਰੇਸ਼ ਚਾਵਲਾ, ਸਰੂਪ ਲਾਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here