ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਜਾਰੀ

ਪਟਿਆਲਾ, (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੌਤਮ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ ‘ਤੇ ਪਾਬੰਦੀ ਲਗਾਈ ਹੈ।

Advertisements

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 4 ਜੂਨ 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here