ਬਲੂਆਣਾ ਵਿਧਾਇਕ ਵੱਲੋਂ ਪਿੰਡ ਪੱਟੀ ਸਦੀਕ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਅਨੇਕਾ ਉਪਰਾਲੇ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਪੱਟੀ ਸਦੀਕ ਵਿਖੇ ਵੱਖ—ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

Advertisements

ਬਲੂਆਣਾ ਵਿਧਾਇਕ ਗੋਲਡੀ ਮੁਸਾਫਿਰ ਨੇ ਬੀਤੇ ਦਿਨੀ ਪਿੰਡ ਪੱਟੀ ਸਦੀਕ ਵਿਖੇ ਵਾਟਰ ਵਰਕਸ ਦੀ ਡਿੱਗੀ ਅਤੇ ਇੰਟਰਲੋਕ ਗਲੀਆਂ ਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਵਿਖੇ ਵਾਟਰ ਵਰਕਸ ਬਣਨ ਨਾਲ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਤੋਂ ਹੋਰ ਵਧੇਰੇ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੜਾਅ ਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲੀਆਂ ਤੇ ਨਾਲੀਆਂ ਪੱਕੀਆਂ ਹੋਣ ਨਾਲ ਆਉਣ—ਜਾਣ *ਚ ਸੌਖ ਹੋਵੇਗੀ ਤੇ ਸਫਾਈ ਵਿਵਸਥਾ ਵੀ ਕਾਇਮ ਰਹੇਗੀ।

ਬਲੂਆਣਾ ਵਿਧਾਇਕ ਵੱਲੋਂ ਪਿੰਡ ਪੱਟੀ ਸਦੀਕ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰਖਿਆ ਗਿਆ। ਇਸ ਨਾਲ ਗੰਦੇ ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਹੋ ਸਕੇਗੀ ਤੇ ਸਾਫ—ਸਫਾਈ ਵੀ ਬਿਹਤਰ ਤਰੀਕੇ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਵਿਖੇ ਸਾਫ—ਸਫਾਈ ਹੋਣ ਨਾਲ ਪਿੰਡ ਦਾ ਵਾਤਵਾਰਣ ਵਧੀਆ ਹੋਵੇਗੀ ਤੇ ਬਿਮਾਰੀਆਂ ਫੈਲਣ ਤੋਂ ਵੀ ਛੁਟਕਾਰਾ ਮਿਲੇਗਾ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਮੈਂਬਰ ਸਾਹਿਬ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੌਜੂਦ ਸਨ।

LEAVE A REPLY

Please enter your comment!
Please enter your name here