ਡੀਸੀ ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, (ਦ ਸਟੈਲਰ ਨਿਊਜ਼): ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।

Advertisements

ਏ.ਡੀ.ਸੀ. ਦਿਹਾਤੀ ਵਿਕਾਸ, ਸਮੂਹ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੁਣ ਤੱਕ ਹੋਈ ਖਰੀਦ, ਅਦਾਇਗੀ ਸਮੇਤ ਲਿਫਟਿੰਗ ਦਾ ਜਾਇਜ਼ਾ ਲਿਆ। ਇਸ ਮੀਟਿੰਗ ‘ਚ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਬਾਕੀ ਮੰਡੀਆਂ ਦੇ ਪ੍ਰਧਾਨਾਂ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਰਹੇ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਵੀ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ ਉਥੇ ਹੀ ਉਹ ਖ਼ੁਦ ਰੋਜ਼ਾਨਾ ਰਿਪੋਰਟ ਲੈਕੇ ਸੁਚਾਰੂ ਖਰੀਦ ਯਕੀਨੀ ਬਣਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡੀ.ਸੀ. ਨੇ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here