ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਹਿਲਾ ਨੂੰ ਟਰਾਈਸਾਈਕਲ ਅਤੇ ਰਾਸ਼ਨ ਦੀ ਭੇਂਟ

ਫਾਜਿ਼ਲਕਾ (ਦ ਸਟੈਲਰ ਨਿਊਜ਼)। ਗਰੀਬ ਤੇ ਲੋੜਵੰਦ ਨਾਗਰਿਕਾਂ ਦੀ ਸਹਾਇਤਾ ਕਰਨਾ ਹਰ ਇਕ ਦਾ ਨੈਤਿਕ ਤੇ ਮੁੱਢਲਾ ਫਰਜ ਹੁੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੀ ਇਕ ਲੋੜਵੰਦ ਮਹਿਲਾ ਦੀ ਸਹਾਇਤਾ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋੜਵੰਦ ਮਹਿਲਾ ਜ਼ੋ ਕਿ ਸ਼ਰੀਰ ਤੋਂ ਅਪਾਹਜ ਸੀ, ਨੂੰ ਟਰਾਈਸਾਈਕਲ ਭੇਂਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘਰ ਦੇ ਵਿਤੀ ਹਾਲਾਤ ਠੀਕ ਨਾ ਹੋਣ ਕਰਕੇ ਲੋੜਵੰਦ ਮਹਿਲਾ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਭਲਾਈ ਤੇ ਸਹਾਇਤਾ ਲਈ ਜਿਲ੍ਹਾ ਪ੍ਰਸ਼ਾਸਨ ਵਚਨਬਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਮੁਤਾਬਕ ਲੋੜਵੰਦਾਂ ਦੀ ਸਹਾਇਤਾ ਕਰਨਾ ਸਾਡੀ ਡਿਉਟੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ  ਕਿ ਦਫਤਰਾਂ ਵਿਖੇ ਆਉਣ ਵਾਲੇ ਹਰੇਕ ਨਾਗਰਿਕ ਦਾ ਮਾਨ-ਸਤਿਕਾਰ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ. ਅਬੋਹਰ ਸ੍ਰੀ ਆਕਾਸ਼ ਬਾਂਸਲ ਮੌਜੂਦ ਸਨ।

Advertisements

LEAVE A REPLY

Please enter your comment!
Please enter your name here