ਅੰਮ੍ਰਿਤਪਾਲ ਤੇ ਸਾਥੀ ਪਪਲਪ੍ਰੀਤ ਨੂੰ ਲਿਜਾਇਆ ਗਿਆ ਡਿਬਰੂਗੜ ਜੇਲ੍ਹ, ਪਹਿਲਾ ਵੀ 8 ਸਾਥੀ ਹਨ ਬੰਦ

ਅੰਮ੍ਰਿਤਸਰ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੱਲ੍ਹ ਪੰਜਾਬ ਅਤੇ ਦਿੱਲੀ ਪੁਲਿਸ ਵੱਲੋ ਫਰਾਰ ਅੰਮ੍ਰਿਤਪਾਲ ਤੇ ਸਾਥੀ ਪਪਲਪ੍ਰੀਤ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਵੱਲੋ ਗਿ੍ਰਫਤਾਰ ਕਰ ਲਿਆ ਗਿਆ ਸੀ। ਮਿਲੀ ਜਾਣਕਾਰੀ ਦੇ ਅਨੁਸਾਰ, ਪਪਲਪ੍ਰੀਤ ਨੂੰ ਆਸਾਮ ਦੀ ਡਿਬਰੂਗੜ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਸਨੂੰ ਅੰਮ੍ਰਿਤਸਰ ਦੇ ਕੰਥੂਨੰਗਲ ਤੋ ਐਨਐਸੲਏ ਐਕਟ ਤਹਿਤ ਗਿ੍ਰਫਤਾਰ ਕੀਤਾ ਗਿਆ ਸੀ।

Advertisements

ਡਿਬਰੂਗੜ ਜੇਲ੍ਹ ਵਿੱਚ ਪਹਿਲਾ ਹੀ ਅੰਮ੍ਰਿਤਪਲ ਦੇ ਕਈ ਸਾਥੀ ਮੌਜ਼ੂਦ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਪਲਪ੍ਰੀਤ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਪੁੱਛਗਿੱਛ ਕੀਤੀ ਜਾਵੇਗੀ, ਕਿਉਂਕਿ ਪੁਲਿਸ ਨੂੰ ਡਰ ਹੈ ਕਿ ਜੇਕਰ ਉਸ ਨੂੰ ਪੰਜਾਬ ਜੇਲ੍ਹ ਵਿੱਚ ਰੱਖਿਆ ਗਿਆ ਤਾਂ ਮਾਹੌਲ ਖ਼ਰਾਬ ਹੋ ਜਾਵੇਗਾ। ਦੱਸ ਦਈਏ ਕਿ ਅੰਮ੍ਰਿਤਪਾਲ ਦੇ 8 ਸਾਥੀ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ, ਉਸ ਦੇ ਫਾਈਨਾਂਸਰ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ, ਕੁਲਵੰਤ ਸਿੰਘ ਧਾਲੀਵਾਲ, ਗੁਰਿੰਦਰ ਪਾਲ ਸਿੰਘ ਨੂੰ 24 ਘੰਟੇ ਸੀਸੀਟੀਵੀ ਨਿਗਰਾਨੀ ਹੇਠ ਜੇਲ੍ਹ ਦੀਆਂ ਵੱਖ-ਵੱਖ ਕੋਠੜੀਆਂ ਵਿੱਚ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here