ਸੂਬੇ ‘ਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਪਹਿਲਕਦਮੀ

ਪਟਿਆਲਾ, (ਦ ਸਟੈਲਰ ਨਿਊਜ਼): ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ‘ਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਤੇ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੋੜਨ ਦੇ ਉਦੇਸ਼ ਨਾਲ ਵਿਭਾਗ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਿਭਾਗ ਵੱਲੋਂ ਨਵੀਂਆਂ ਤਕਨੀਕਾਂ ਅਪਣਾਉਂਦਿਆਂ ‘ਕਿਸਾਨ-ਈ-ਬਾਗਬਾਨੀ’ ਐਪ ਸ਼ੁਰੂ ਕੀਤੀ ਗਈ ਹੈ ਜਿਸ ਦਾ ਮਕਸਦ ਸੂਬੇ ਦੇ ਬਾਗਬਾਨਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਨਾਲ ਜੋੜਨਾ ਹੈ।

Advertisements

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦਾ ਮੌਸਮ ਬਾਗਬਾਨੀ ਲਈ ਅਨੁਕੂਲ ਹੈ ਪਰ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਲਈ ਵਿਭਾਗ ਵੱਲੋਂ ਤਕਨਾਲੋਜੀ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਕਿਸਾਨ-ਈ-ਬਾਗਬਾਨੀ’ ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ, ਸਕੀਮਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਕੇ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਐਪਲੀਕੇਸ਼ਨਾਂ ਦੀ ਟਰੈਕਿੰਗ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਵਿੱਚ ਫਲਾਂ, ਸਬਜ਼ੀਆਂ ਦੇ ਰੋਜ਼ਾਨਾ ਰੇਟ ਅਤੇ ਮੌਸਮ ਬਾਰੇ ਜਾਣਕਾਰੀ ਮਿਲੇਗੀ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਨਾਲ ਨਾਲ ਨਕਦ ਆਮਦਨ ਵਾਲੀਆਂ ਫ਼ਸਲਾਂ ਵੱਲ ਉਤਸ਼ਾਹਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਗਬਾਨੀ ਇਕ ਚੰਗਾ ਵਿਕਲਪ ਹੈ ਜੋ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ‘ਚ ਸਹਾਈ ਹੋਵੇਗਾ।

ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ ਨਰਿੰਦਰ ਬੀਰ ਸਿੰਘ ਨੇ ਦੱਸਿਆ ਕਿ ‘ਕਿਸਾਨ-ਈ-ਬਾਗਬਾਨੀ’ ਐਪ ਨਵਾਂ ਬਾਗ ਲਗਾਉਣ ਵਾਲਿਆਂ ਸਮੇਤ ਬਾਗਬਾਨੀ ਨਾਲ ਪੁਰਾਣੇ ਜੁੜੇ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਐਪ ਰਾਹੀਂ ਕਿਸਾਨ ਮਾਹਰਾਂ ਨਾਲ ਰਾਬਤਾ ਕਰਨ ਸਮੇਤ ਨਵੀਂਆਂ ਆ ਰਹੀਆਂ ਤਕਨੀਕਾਂ ਤੋਂ ਵੀ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਐਪ ਨੂੰ ਆਸਾਨੀ ਨਾਲ ਸਮਾਰਟ ਫ਼ੋਨ ‘ਚ ਇੰਸਟਾਲ https://play.google.com/store/apps/details?id=com.agnext.farmerApp.farmer_app  ਕੀਤਾ ਜਾ ਸਕਦਾ ਹੈ ਤੇ ਇਸ ਦੀ ਵਰਤੋਂ ਕਰਨਾ ਵੀ ਆਸਾਨ ਹੈ।

LEAVE A REPLY

Please enter your comment!
Please enter your name here