ਬਠਿੰਡਾ ਦੇ ਮਿਲਟਰੀ ਸ਼ਟੇਸ਼ਨ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ

ਬਠਿੰਡਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਬਠਿੰਡਾ ਜ਼ਿਲ੍ਹੇ ਵਿੱਚ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਗੋਲੀਬਾਰੀ ਸਵੇਰੇ 4.35 ਵਜੇ ਦੇ ਕਰੀਬ ਹੋਈ। ਇਸ ਗੋਲੀਬਾਰੀ ‘ਚ 4 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਬਠਿੰਡਾ ਦੇ ਐਸਐਸਪੀ ਨੇ ਕਿਸੇ ਵੀ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ ਹੈ। ਫਿਲਹਾਲ ਕੋਈ ਅੱਤਵਾਦੀ ਐਂਗਲ ਸਾਹਮਣੇ ਨਹੀਂ ਆ ਰਿਹਾ ਹੈ ਪਰ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisements

ਸੂਤਰਾਂ ਮੁਤਾਬਕ ਫਿਲਹਾਲ ਪੁਲਿਸ ਨੂੰ ਵੀ ਮਿਲਟਰੀ ਸਟੇਸ਼ਨ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਬਠਿੰਡਾ ਮਿਲਟਰੀ ਸਟੇਸ਼ਨ ਸ਼ਹਿਰ ਦੇ ਨਾਲ ਲੱਗਦੇ ਹਨ। ਇਹ ਇੱਕ ਪੁਰਾਣਾ ਅਤੇ ਬਹੁਤ ਵੱਡਾ ਮਿਲਟਰੀ ਸਟੇਸ਼ਨ ਹੈ। ਪਹਿਲਾਂ ਇਹ ਸ਼ਹਿਰ ਤੋਂ ਦੂਰ ਸੀ। ਪਰ ਸ਼ਹਿਰ ਦੇ ਵਿਸਤਾਰ ਕਾਰਨ ਇਹ ਸ਼ਹਿਰ ਦੇ ਬਹੁਤ ਨੇੜੇ ਆ ਗਿਆ ਹੈ। ਇਸ ਮਿਲਟਰੀ ਸਟੇਸ਼ਨ ਦੇ ਬਾਹਰ ਕੋਈ ਵੀ ਆਮ ਵਾਹਨ ਪਹੁੰਚ ਸਕਦਾ ਹੈ। ਵੈਸੇ ਤਾਂ ਇਸ ਸਟੇਸ਼ਨ ਦੀ ਸੁਰੱਖਿਆ ਲਈ ਆਮ ਤੌਰ ‘ਤੇ ਜ਼ਬਰਦਸਤ ਪ੍ਰਬੰਧ ਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਅਫਸਰ ਮੈਸ ਦੇ ਅੰਦਰ ਹੋਈ।

LEAVE A REPLY

Please enter your comment!
Please enter your name here