ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 17 ਅਪ੍ਰੈਲ ਤੋਂ

ਹਰਿਆਣਾ (ਦ ਸਟੈਲਰ ਨਿਊਜ਼): ਸਹਾਇਕ ਡਾਇਰੈਕਟਰ ਮੱਛੀ ਪਾਲਣ ਹੁਸ਼ਿਆਰਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 17 ਅਪ੍ਰੈਲ ਤੋਂ 21 ਅਪ੍ਰੈਲ 2023 ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ਅਤੇ ਫੋਨ ਨੰਬਰ 01882-227285 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

Advertisements

LEAVE A REPLY

Please enter your comment!
Please enter your name here