ਫਾਜ਼ਿਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਫਾਜਿਲਕਾ ਦੀ ਦਾਣਾ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤੇ ਉਨ੍ਹਾਂ ਖਰੀਦ ਏਜੰਸੀਆਂ ਨੂੰ  ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ  ਕਣਕ ਦੀ ਖ਼ਰੀਦ ਕਰਨ ਦੀ ਹਦਾਇਤ ਕੀਤੀ  ।

Advertisements

ਫਾਜਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ  ਪੰਜਾਬ ਸਰਕਾਰ ਕਣਕ ਦਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ  ਦੌਰਾਨ  ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ  ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ  ।ਉਨ੍ਹਾਂ ਕਿਹਾ ਕਿ ਮੰਡੀ ਵਿਚ  ਲੋੜੀਂਦੇ ਬਾਰਦਾਨੇ ਤੇ ਲਿਫਟਿੰਗ ਦੇ ਪ੍ਰਬੰਧ  ਪੂਰੇ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ  ਕਣਕ ਦੀ ਖ਼ਰੀਦ ਵਿੱਚ ਜੁਟੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ  ਹਦਾਇਤ ਕੀਤੀ ਕਿ ਉਹ  ਸਰਕਾਰ ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਅਨੁਸਾਰ ਹੀ ਕਣਕ ਦੀ ਖ਼ਰੀਦ ਕਰਨ । ਉਨ੍ਹਾਂ ਕਿਸਾਨਾਂ ਨੂੰ ਵੀ ਸੁੱਕੀ ਕਣਕ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਮਨਜੋਤ ਖੇੜਾ,ਸੁਰਿੰਦਰ ਕੰਬੋਜ ਦਵਿੰਦਰ ਸਚਦੇਵਾ,ਕ੍ਰਿਸ਼ਨ ਕੰਬੋਜ ਅਤੇ ਕਰਨ ਸਿੰਘ ਸਮੇਤ ਹੋਰ ਅਧਿਕਾਰੀ ਤੇ ਮੰਡੀ ਦੇ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here