ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਹਾਇਕ ਰਿਟਰਨਿੰਗ (1 ਅਤੇ 2) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ (1 ਅਤੇ 2)  ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ ਕੀਤਾ ਗਿਆ ਹੈ।

Advertisements

ਭਾਰਤੀ ਚੋਣ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਦੋਵੇਂ ਅਧਿਕਾਰੀ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਚੂੜੀਆਂ-ਕਮ-ਰਿਟਰਨਿੰਗ ਅਫ਼ਸਰ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਚੋਣ ਹਲਕਾ-9 ਫ਼ਤਹਿਗੜ੍ਹ ਚੂੜੀਆਂ ਅਧੀਨ ਕੰਮ ਕਰਨਗੇ। ਇਸ ਲਈ ਇਹ ਅਧਿਕਾਰੀ ਆਪਣੇ ਰਿਟਰਨਿੰਗ ਅਫ਼ਸਰ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਤੁਰੰਤ ਤਾਲਮੇਲ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ-9, ਫ਼ਤਹਿਗੜ੍ਹ ਚੂੜੀਆਂ ਵਿੱਚ ਚੋਣਾਂ/ਵੋਟਰ ਸੂਚੀ ਦੇ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣਗੇ।  

LEAVE A REPLY

Please enter your comment!
Please enter your name here