ਡਾ. ਭੀਮ ਰਾਓ ਅੰਬੇਡਕਰ ਦੇ 132ਵੇਂ ਜਨਮ ਦਿਨ ਮੌਕੇ ਬਾਬਾ ਸਾਹਿਬ ਨੂੰ ਕੀਤਾ ਯਾਦ

ਪਟਿਆਲਾ, (ਦ ਸਟੈਲਰ ਨਿਊਜ਼): ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨਡਾ. ਭੀਮ ਰਾਓ ਅੰਬੇਡਕਰ ਦੇ ਅੱਜ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Advertisements

ਸਾਕਸ਼ੀ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ, ਭਾਰਤੀ ਸਮਾਜ ਅਤੇ ਖਾਸ ਕਰਕੇ ਮਹਿਲਾਵਾਂ ਸਮੇਤ ਸਮਾਜ ਦੇ ਪੱਛੜੇ ਤੇ ਦੱਬੇ-ਕੁਚਲੇ ਲੋਕਾਂ ਦੇ ਵਿਕਾਸ ‘ਚ ਪਾਏ ਅਹਿਮ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਡਾ. ਅੰਬੇਡਕਰ ਦੇ ਪਾਏ ਪੂਰਨਿਆਂ ‘ਤੇ ਚਲਦੇ ਹੋਏ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਸਭ ਦੇਸ਼ਾਂ ਤੋਂ ਵਿਲੱਖਣ ਤੇ ਸਮਾਨਤਾ ਦੇਣ ਵਾਲਾ ਸੰਵਿਧਾਨ ਬਣਾਇਆ, ਜਿਸ ਦੀ ਸਹੁੰ ਅਸੀਂ ਖਾਧੀ ਹੈ, ਸਾਨੂੰ ਇਸ ‘ਤੇ ਚਲਦੇ ਹੋਏ ਲੋਕਾਂ ਦੀ ਭਲਾਈ ਤੇ ਇੱਕ ਸਮਾਨ ਅਧਿਕਾਰਾਂ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਮੁਚੇ ਦੇਸ ਵਾਸੀਆਂ ਲਈ ਇੱਕ ਚਾਨਣ ਮੁਨਾਰਾ ਵੀ ਸਨ, ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਉਨ੍ਹਾਂ ਦੇ ਸੰਦੇਸ਼ਾਂ ‘ਤੇ ਅਮਲ ਕਰੀਏ। ਇਸ ਤੋਂ ਬਾਅਦ ਧੀਰੂ ਕੀ ਮਾਜਰੀ ਸਥਿਤ ਵੱਡੀ ਧਰਮਸ਼ਾਲਾ ਵਿਖੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਜਨ ਸੁਵਿਧਾ ਕੈਂਪ ਲਗਾਇਆ ਗਿਆ ਅਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਬਾਰੇ ਚਰਚਾ ਕਰਨ ਲਈ ਇੱਕ ਵਿਸ਼ੇਸ ਸੈਮੀਨਾਰ ਵੀ ਕਰਵਾਇਆ ਗਿਆ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁੱਖ ਸਾਗਰ ਸਿੰਘ, ਇੰਜ. ਆਰ.ਐਸ. ਸਿਆਣ, ਅਨੁਸੂਚਿਤ ਜਾਤੀਆਂ ਪੱਛੜੀਆਂ ਸ੍ਰੇਣੀਆਂ ਕਰਮਚਾਰੀ ਫੈਡਰੇਸ਼ਨ, ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ, ਡਾ. ਅੰਬੇਡਕਰ ਸਟੂਡੈਂਟ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਤੇ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਘਨੌਰ ਦੇ ਨੁਮਾਇੰਦਿਆਂ ਸਮੇਤ ਪ੍ਰਗਟ ਸਿੰਘ ਸੋਨੂ, ਬਲਕਾਰ ਸਿੰਘ, ਮਾਸਟਰ ਰਤਨ ਲਾਲ, ਪ੍ਰਿੰਸੀਪਲ ਨਾਰੰਗ ਸਿੰਘ, ਪ੍ਰਕਾਸ਼ ਸਿੰਘ, ਕੁਸ਼ਵਿੰਦਰ ਸਿੰਘ, ਜਸਮੇਰ ਸਿੰਘ, ਮਲਕੀਤ ਸਿੰਘ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here