ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਤਹਿਤ 17 ਆਟੋ ਰਿਕਸ਼ਾ ਦੇ ਕੀਤੇ ਚਲਾਨ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਅੱਜ ਲੀਲ੍ਹਾ ਭਵਨ ਦੇ ਨੇੜੇ ਪੈਂਦੇ ਸਕੂਲਾਂ ‘ਚ ਬੱਸਾਂ ਅਤੇ ਆਟੋ ਰਿਕਸ਼ਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਚੈਕਿੰਗ ਵਿੱਚ ਆਮ ਤੌਰ ‘ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀ ਚਲਾ ਰਹੇ ਇਹਨਾ ਬੱਸਾਂ ਦੇ ਚਲਾਨ ਸਮੇਂ-ਸਮੇਂ ‘ਤੇ ਕੀਤੇ ਜਾ ਰਹੇ ਹਨ।

Advertisements

ਇਸਦੇ ਨਾਲ ਹੀ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਆਟੋ ਰਿਕਸ਼ਾ ਸਕੂਲੀ ਬੱਚਿਆਂ ਨੂੰ ਓਵਰਲੋਡ ਕਰਕੇ ਲੈ ਜਾ ਰਹੇ ਹਨ ਜਿਸ ਕਾਰਨ ਹਾਦਸੇ ਵਾਪਰਦੇ ਹਨ ਇਸ ਤਹਿਤ ਅੱਜ 17 ਆਟੋ ਰਿਕਸ਼ਾ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ਼ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਖ਼ਤੀ ਅੱਗੇ ਵੀ ਬਰਕਰਾਰ ਰਹੇਗੀ। ਇਸਦੇ ਨਾਲ਼ ਹੀ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਣਸੁਰੱਖਿਅਤ ਵਾਹਨਾਂ ਵਿੱਚ ਬੱਚਿਆਂ ਨੂੰ ਨਾ ਭੇਜਣ।

ਇਸ ਮੌਕੇ ਇਸ ਟੀਮ ਵਿੱਚ ਬਾਲ ਸੁਰੱਖਿਆ ਦਫ਼ਤਰ ਵਲੋਂ ਬਾਲ ਸੁਰੱਖਿਆ ਅਫ਼ਸਰ (ਆਈ.ਸੀ) – ਰੂਪਵੰਤ ਕੌਰ, ਡਾਟਾ ਐਨਾਲਿਸਟ – ਪ੍ਰਦੀਪ ਕੁਮਾਰ, ਏ.ਐਸ.ਆਈ ਦਰਸ਼ਨ ਸਿੰਘ, ਏ.ਐਸ.ਆਈ ਅਵਤਾਰ ਸਿੰਘ, ਅਤੇ ਟਰਾਂਸਪੋਰਟ ਵਿਭਾਗ ਤੋਂ ਪ੍ਰਵੀਨ ਕੁਮਾਰ ਸ਼ਾਮਿਲ ਸਨ।

LEAVE A REPLY

Please enter your comment!
Please enter your name here