ਨੇਤਰਦਾਨ ਸੰਸਥਾਂ ਦੀ ਟੀਮ ਵੱਲੋਂ ਨਵ-ਨਿਯੁਕਤ ਸਿਵਲ ਸਰਜਨ ਹੁਸ਼ਿਆਰਪੁਰ ਨਾਲ ਮੁਲਾਕਾਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇਤਰਦਾਨ ਸੰਸਥਾਂ ਹੁਸ਼ਿਆਰਪੁਰ ਦੀ ਟੀਮ ਵੱਲੋਂ ਨਵ-ਨਿਯੁਕਤ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਨਾਲ ਮੁਲਾਕਾਤ ਕੀਤੀ ਗਈ। ਸੰਸਥਾ ਦੇ ਪ੍ਰਧਾਨ ਸੁਰੇਸ਼ ਕਪਾਟੀਆ ਜੀ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਸਿਵਲ ਸਰਜਨ ਨੂੰ ਜਾਣਕਾਰੀ ਦਿੱਤੀ । ਇਸ ਸਮੇਂ ਸੰਸਥਾ ਦੇ ਸਕੱਤਰ ਬਲਜੀਤ ਸਿੰਘ ਪਨੇਸਰ ਜੀ ਨੇ ਸੰਸਥਾ ਦੇ ਕਾਰਜਾਂ ਦਾ ਵਿਸਥਾਰ ਨਾਲ ਵਰਣਨ ਕੀਤਾ।ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਡਮਾਣਾ ਨੇ ਸੰਸਥਾਂ ਨੂੰ ਹਰ ਤਰਾਂ ਦੀ ਵਿਭਾਗੀ ਸਹਾਇਤਾ ਅਤੇ ਮਿਲ ਕੇ ਕਾਰਜ ਕਰਨ ਦਾ ਭਰੋਸਾ ਦਿੱਤਾ।ਇਸ ਮੁਲਾਕਾਤ ਦੌਰਾਨ ਪ੍ਰੌ. ਬਹਾਦਰ ਸਿੰਘ ਸੁਨੇਤ ਪੈਂਟਰਨ, ਇੰਜ.ਜਸਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਡਾ. ਗੁਰਬਖਸ਼ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਵਿੱਤ ਸਕੱਤਰ ਵੀ ਹਾਜਰ ਸਨ।

Advertisements

LEAVE A REPLY

Please enter your comment!
Please enter your name here