ਡਿਪਟੀ ਕਮਿਸ਼ਨ ਨੇ ਖਰੀਦ ਏਜੰਸੀਆਂ ਅਤੇ ਆੜਤੀਆਂ ਐਸੋਸੀਏਸ਼ਨ ਦੇ ਨੁਮਾਇੰਦੇ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ। ਇਸ ਉਪਰੰਤ ਸਮੂਹ ਹਾਜ਼ਰ ਨੁੰਮਾਇੰਦਿਆ ਨੂੰ ਅਨਾਜ ਮੰਡੀਆਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਿਸਾਨਾਂ ਜਾਂ ਲੇਬਰ ਨੂੰ ਸਮੱਸਿਆ ਆਉਂਦੀ ਹੈ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਪ੍ਰਕਾਰ ਦੀ ਮਦਦ ਕਰੇਗਾ।

Advertisements

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਜਲਾਲਾਬਾਦ, ਘੁਬਾਇਆ ਅਤੇ ਲਾਧੂਕਾ ਦਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੰਡੀਆ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਤੇ ਲੇਬਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮੰਡੀਆਂ ਵਿੱਚ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੰਡੀਆਂ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸ਼ਿਕਾਇਤ ਨਿਵਾਰਨ ਕਮੇਟੀਆਂ ਵੀ ਬਣਾਈਆਂ ਗਈਆਂ ਹਨ ਅਤੇ ਕਣਕ ਦੇ ਮੰਡੀਕਰਨ ਸਬੰਧੀ ਕਿਸਾਨ, ਆੜ੍ਹਤੀਏ ਕਿਸੇ ਸ਼ਿਕਾਇਤ ਲਈ ਇਨ੍ਹਾਂ ਕੋਲ ਪਹੁੰਚ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਜਲਦੀ ਖਰੀਦੀ ਜਾਵੇਗੀ ਅਤੇ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ‘ਚ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਦੱਸਿਆ ਕਿ  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਸ਼ਾਮ ਤੱਕ  59 ਹਜ਼ਾਰ 974 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 47 ਹਜ਼ਾਰ 865 ਮੀਟਿਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here