ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਭਕਾਰੀ: ਸਵਨਾ

ਫਾਜਿ਼ਲਕਾ, (ਦ ਸਟੈਲਰ ਨਿਊਜ਼)। ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਭਕਾਰੀ ਸਿੱਧ ਹੋਵੇਗੀ ਉਥੇ ਹੀ ਇਸ ਨਾਲ ਨਰਮੇ ਹੇਠ ਰਕਬਾ ਵੀ ਵਧੇਗਾ। ਵਿਧਾਇਕ ਨੇ ਕਿਹਾ ਕਿ ਇਸ ਨਾਲ ਝੋਨੇ ਹੇਠੋਂ ਰਕਬਾ ਵੀ ਘਟਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਨਰਮੇ ਦੇ ਬੀਟੀ ਬੀਜ ਬਹੁਤ ਮਹਿੰਗੇ ਸਨ ਇਸ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਹ ਸਬਸਿਡੀ ਕਿਸਾਨਾਂ ਲਈ ਇਕ ਵੱਡੀ ਰਾਹਤ ਸਿੱਧ ਹੋਵੇਗੀ।
ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਬੀਜ ਤੇ ਸਬਸਿਡੀ ਪੂਰੇ ਪਾਰਦਰਸ਼ੀ ਤਰੀਕੇ ਨਾਲ ਦਿੱਤੀ ਜਾਵੇਗੀ ਅਤੇ ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

Advertisements

ਉਨ੍ਹਾਂ ਨੇ ਕਿਸਾਨਾਂ ਨੂੰ ਨਰਮੇ ਹੇਠ ਰਕਬਾ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਵਿਭਾਗ ਵੱਲੋਂ ਕਿਸਾਨ ਮਿੱਤਰਾਂ ਦੀ ਭਰਤੀ ਵੀ ਕੀਤੀ ਗਈ ਹੈ ਜ਼ੋ ਕਿ ਪਿੰਡ ਪਿੰਡ ਕਿਸਾਨਾਂ ਨੂੰ ਨਰਮੇ ਦੇ ਸੁਧਰੇ ਕਾਸਤਕਾਰੀ ਢੰਗਾਂ ਦੀ ਜਾਣਕਾਰੀ ਮੁਹਈਆ ਕਰਵਾਉਣਗੇ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਹ ਵੀ ਦੱਸਿਆ ਕਿ ਇਸਟਰਨਲ ਕੈਨਾਲ ਸਿਸਟਮ ਵਿਚੋਂ ਨਿਕਲਦੀਆਂ ਫਾਜਿ਼ਲਕਾ ਦੀਆਂ ਨਹਿਰਾਂ ਵਿਚ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here