ਅਬੋਹਰ ਮੰਡੀ ਵਿਚ 260650 ਕੁਇੰਟਲ ਕਣਕ ਦੀ ਹੋਈ ਖਰੀਦ: ਐਸਡੀਐਮ

ਅਬੋਹਰ,ਫਾਜਿ਼ਲਕਾ, (ਦ ਸਟੈਲਰ ਨਿਊਜ਼): ਅਬੋਹਰ ਦੇ ਐਸਡੀਐਮ ਅਕਾਸ਼ ਬਾਂਸਲ ਨੇ ਅੱਜ ਅਬੋਹਰ ਮੰਡੀ ਦਾ ਦੌਰਾ ਕਰਕੇ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਬੋਹਰ ਮੰਡੀ ਵਿਚ ਹੁਣ ਤੱਕ 263900 ਕੁਇੰਟਲ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 260650 ਕੁਇੰਟਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਵੀ ਗਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਮੰਡੀ ਵਿਚ ਖਰੀਦ ਪ੍ਰਕ੍ਰਿਆ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ ਅਤੇ ਬੋਲੀ ਸਮੇਂ ਸਿਰ ਹੋ ਰਹੀ ਹੈ।

Advertisements

ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਖਰੀਦ ਏਂਜਸੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਤੇਜੀ ਨਾਲ ਕੀਤੀ ਜਾਵੇ ਤਾਂ ਜ਼ੋ ਮੰਡੀ ਵਿਚ ਹੋਰ ਆਉਣ ਵਾਲੀ ਕਣਕ ਲਈ ਸਥਾਨ ਲਗਾਤਾਰ ਮਿਲਦਾ ਰਹੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਏਂਜਸੀਆਂ ਨੂੰ ਸਖ਼ਤੀ ਨਾਲ ਲਿਫਟਿੰਗ ਵਿਚ ਤੇਜੀ ਲਿਆਉਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਊਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ  ਆਉਣ ਦਿੱਤੀ ਜਾਵੇ। 

LEAVE A REPLY

Please enter your comment!
Please enter your name here