ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਦਿੱਤੀ ਜਾਵੇਗੀ 10 ਫੀਸਦੀ ਰਿਬੇਟ: ਕੋਮਲ ਮਿੱਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਲਦੇ ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਦੀ ਰਿਬੇਟ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਜਮ੍ਹਾਂ ਕਰਵਾਉ ਅਤੇ 10 ਫੀਸਦੀ ਦੇ ਰਿਬੇਟ ਦਾ ਲਾਭ ਉਠਾਉ।

Advertisements

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੀ.ਆਈ.ਐਸ ਸਰਵੇ ਦੌਰਾਨ ਹਰ ਪ੍ਰਾਪਰਟੀ ਨੂੰ ਯੁ.ਆਈ.ਡੀ. ਨੰਬਰ ਜਾਰੀ ਕੀਤੇ ਗਏ ਹਨ, ਉਨ੍ਹਾਂ ਨੰਬਰਾਂ ਨੂੰ ਟੈਕਸ ਜਮ੍ਹਾਂ ਕਰਵਾਉਣ ਸਮੇਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੈਸ਼ ਕਾਊਟਰ ’ਤੇ ਸਿਸਟਮ ਵਿਚ ਅਪਡੇਟ ਕਰਵਾਇਆ ਜਾਵੇ। 

LEAVE A REPLY

Please enter your comment!
Please enter your name here