ਡਿਪਟੀ ਕਮਿਸ਼ਨਰ ਕਣਕ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਦਾ ਰੋਜ਼ਾਨਾ ਲੈ ਰਹੇ ਨੇ ਜਾਇਜ਼ਾ

ਪਟਿਆਲਾ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਕਣਕ ਦੀ ਨਿਰਵਿਘਨ ਖਰੀਦ, ਲਿਫਟਿੰਗ ਅਤੇ ਅਦਾਇਗੀ ਸਮੇਂ-ਸਿਰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪਟਿਆਲਾ ਵਲੋਂ ਜਿੱਥੇ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ, ਉਥੇ ਸਬੰਧਿਤ ਅਧਿਕਾਰੀ ਮੈਦਾਨ ਵਿੱਚ ਵੀ ਉਤਾਰੇ ਗਏ ਹਨ, ਤਾਂ ਜੋ ਇਨ੍ਹਾਂ ਅਧਿਕਾਰੀਆਂ ਵਲੋਂ ਮੰਡੀਆਂ ਵਿੱਚ ਆ ਰਹੀ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਫੌਰੀ ਹੱਲ ਕਰਵਾਇਆ ਜਾ ਸਕੇ।  

Advertisements

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਹਰ ਰੋਜ਼ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ। ਅੱਜ ਦੀ ਮੀਟਿੰਗ ਜਿਸ ਵਿੱਚ ਆੜ੍ਹਤੀ ਵੀ ਸ਼ਾਮਿਲ ਸਨ, ਦੌਰਾਨ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ‘ਚੋਂ ਅੱਜ ਕਰਵਾਈ ਜਾਣ ਵਾਲੀ ਲਿਫਟਿੰਗ ਲਈ 40 ਹਜ਼ਾਰ ਮੀਟ੍ਰਿਕ ਟਨ ਦਾ ਟੀਚਾ ਪੂਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸਮੇਂ-ਸਿਰ ਕਰਵਾਉਣ ਦੇ ਨਾਲ-ਨਾਲ ਅਦਾਇਗੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ‘ਚ ਪੁੱਜੀ ਤੇ ਖਰੀਦੀ ਕਣਕ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਕੁਲ 6 ਲੱਖ 76 ਹਜ਼ਾਰ 361 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਦਕਿ ਮੰਡੀਆਂ ‘ਚ ਕੁਲ 6 ਲੱਖ 84 ਹਜ਼ਾਰ 891 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਕਿਸਾਨਾਂ ਨੂੰ ਖਰੀਦੀ ਜਿਣਸ ਦੀ 1155.63 ਕਰੋੜ ਰੁਪਏ ਅਦਾਇਗੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਰੇ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਨੂੰ ਮੰਡੀ ਵਾਈਜ਼ ਮੋਨੀਟਰ ਕੀਤਾ ਜਾਵੇ ਅਤੇ ਨਿਜੀ ਤੌਰ ‘ਤੇ ਮੰਡੀਆਂ ਜਾਕੇ ਜਿੱਥੇ ਕਿਤੇ ਕੋਈ ਮੁਸ਼ਕਿਲ ਹੈ ਉਹ ਤੁਰੰਤ ਦੂਰ ਕਰਵਾਈ ਜਾਵੇ। ਮੀਟਿੰਗ ‘ਚ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਅਤੇ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਸਮੇਤ ਅਨਾਜ ਮੰਡੀਆਂ ਦੇ ਬਾਕੀ ਪ੍ਰਧਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here