ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਫਾਜਿਲਕਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ

ਫਾਜਿਲਕਾ (ਦ ਸਟੈਲਰ ਨਿਊਜ਼)।ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਕਿੱਕਰਖੇੜਾਂ, ਨਰਾਇਣ ਪੁਰਾ, ਅਮਰਪੁਰਾ, ਰਾਜਪੁਰਾ ਅਤੇ ਕੁਲਾਰ ਆਦਿ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿੱਕਰਖੇੜਾਂ ਅਤੇ ਰਾਜਪੁਰਾ ਵਿੱਚ ਆਯੋਜਿਤ ਕੈਂਪਾਂ ਵਿੱਚ ਭਾਗ ਲਿਆ ਗਿਆ।

Advertisements

ਇਸ  ਦੌਰਾਨ ਉਨ੍ਹਾਂ ਨਰਮੇ ਦੀ ਬਿਜਾਈ ਵਾਲੇ ਖੇਤ ਦਾ ਨਰੀਖਣ ਕੀਤਾ ਅਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਵਿਸ਼ਵਾਸ ਦਵਾਇਆ ਕਿ ਨਰਮੇ ਦੀ ਫਸਲ ਨੂੰ ਪ੍ਰਫੁੱਲਿਤ ਕਰਨ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ‍ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਿਫਾਰਸ਼ ਸ਼ੁਦਾ ਕਿਸਮਾਂ ਦੇ ਬੀਜ ਹੀ ਬੀਜਣ।ਉਨਾਂ ਕਿਹਾ ਕਿ ਇਹ ਸਮਾਂ ਨਰਮੇ ਦੀ ਬਿਜਾਈ ਲਈ ਢੁਕਵਾਂ ਹੈ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਸਬਸਿਡੀ ਵਾਲਾ ਬੀਜ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਮੂੰਗੀ ਦੀ ਕਾਸਤ ਨਾ ਕਰਨ ਕਿਉਂਕਿ ਇਸ ਨਾਲ ਨਰਮੇ ਦੀ ਫਸਲ ਉਪਰ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ।

LEAVE A REPLY

Please enter your comment!
Please enter your name here