26 ਅਪ੍ਰੈਲ 2023 ਨੂੰ ਰੋਜਗਾਰ ਵਿਭਾਗ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ , (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ `ਤੇ 26 ਅਪ੍ਰੈਲ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਗਰੇਟਿਸ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਹੈਲਥੀ ਰਾਜ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਠਵੀਂ, 10ਵੀ, ਬਾਰਵੀਂ ਪਾਸ,ਏ.ਐਨ.ਐਮ/ਜੀ.ਐਨ.ਐਮ., ਆਈ.ਟੀ.ਆਈ.  ਗ੍ਰੈਜੂਏਸ਼ਨ ,18 ਤੋਂ 30 ਸਾਲ ਉਮਰ ਦੇ ਮੁੰਡੇ ਕੁੜੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵਿਖੇ ਵੱਖ-ਵੱਖ ਅਹੁਦਿਆਂ *ਤੇ ਨਿਯੁਕਤੀ ਕੀਤੀ ਜਾਵੇਗੀ।

Advertisements

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਦੱਸਿਆ ਕਿ ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ  ਚੰਗਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here