ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਸਥਿਤ ਪ੍ਰੀਤ ਨਗਰ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਸੇਵਾਵਾਂ ਨਿਭਾ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋਂ ਇਥੇ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਵਿਦਿਆ ਪ੍ਰਾਪਤ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਹਾਸਲ ਕਰਵਾ ਕੇ ਅੱਗੇ ਵਧ ਸਕਣ। ਟਰਸਟ ਵੱਲੋਂ ਇਥੇ ਸਥਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੂੰ ਪਿਛਲੇ ਸਮੇਂ ਤੋਂ ਗੋਦ ਲੈਕੇ ਸਕੂਲ ਵਿੱਚ ਇਮਾਰਤ ਦੀ ਉਸਾਰੀ , ਲੋੜਿੰਦਾ ਫਰਨੀਚਰ ਆਦਿ ਅਤੇ ਸਮੇਂ ਸਮੇਂ ਇਥੋਂ ਦੇ ਵਿਦਿਆਰਥੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਇਸ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਜਿਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਮਤਿਹਾਨਾਂ ਵਿੱਚ ਅੱਵਲ ਦਰਜੇ ਹਾਸਲ ਕੀਤੇ ਹਨ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਟਰਸਟ ਦੇ ਚੇਅਰਮੈਨ ਅਤੇ ਉਘੇ ਸਮਾਜ ਸੇਵੀ ਇੰਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਅਤੇ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਮਾਜ ਦੇ ਹਰ ਵਿਅਕਤੀ ਨੂੰ ਵਿਦਿਆ ਦੇ ਖੇਤਰ ਵਿੱਚ ਅੱਗੇ ਵੱਧਣ ਲਈ ਮੱਦਦ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਟਰਸਟ ਦਾ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਵਿਦਿਆ ਪ੍ਰਾਪਤ ਕਰਵਾਉਣ ਲਈ ਉਪਰਾਲੇ ਕਰਨੇ ਹਨ।  ਇਸ ਮੌਕੇ ਤੇ ਪੰਜਵੀਂ ਸਮਾਜ ਦੀਆਂ ਹੋਣਹਾਰ ਵਿਦਿਆਰਥਣਾਂ ਸੋਨੀਆ , ਮੁਸਕਾਨ ਅਤੇ ਪ੍ਰੀਤੀ ਸਨਮਾਨ ਚਿੰਨ੍ਹ ਅਤੇ ਵਿਦਿਅਕ ਸਮਗਰੀ ਦੇ ਸੈਟ ਭੇਂਟ ਕੀਤੇ ਗਏ । ਟਰਸਟ ਦੇ ਪ੍ਰਧਾਨ  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਹਰ ਪ੍ਰੀਵਾਰ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਪ੍ਰਾਪਤ ਕਰਵਾਉਣ ਲਈ ਅਤੇ ਉਨ੍ਹਾਂ ਨੂੰ ਰੋਜ਼ਗਾਰ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਥੋਂ ਦੇ ਬੱਚਿਆਂ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ , ਆਈ ਟੀ ਆਈ , ਅਤੇ ਸਕਿੱਲ ਡਿਵੈਲਪਮੈਂਟ ਕੋਰਸਾਂ ਵਿੱਚ ਦਾਖਲਾ ਦਿਵਾਇਆ ਗਿਆ ਹੈ। ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅਵਾਸ ਯੋਜਨਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੱਕੇ ਘਰਾਂ ਦੀ ਉਸਾਰੀ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਪਖਾਨਿਆਂ ਦੀ ਉਸਾਰੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ।  ਉਨ੍ਹਾਂ ਕਿਹਾ ਕਿ ਇਸ ਸਲੱਮ ਖੇਤਰ ਨੂੰ ਵਿਦਿਆ ਪੱਖੋਂ ਦੇਸ਼ ਦਾ ਮਾਡਲ ਖੇਤਰ ਬਣਾਇਆ ਜਾਵੇਗਾ। ਇਥੋਂ ਦੇ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰੋਜ਼ਗਾਰ ਦੇਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਮੇਂ ਸਮੇਂ  ਜੱਚਾ ਬੱਚਾ ਸਾਂਭ ਸਿਹਤ ਸਹੂਲਤਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਟਰਸਟ ਵੱਲੋਂ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ।

ਇਥੋਂ ਦੇ ਵਸਨੀਕ ਮਜ਼ਦੂਰੀ ਕਰਕੇ ਗੁਜ਼ਾਰਾ ਕਰਦੇ ਹਨ ਅਤੇ   ਵਿਦਿਆ ਪ੍ਰਾਪਤੀ ਦੀ  ਅਹਿਮੀਅਤ ਸਬੰਧੀ ਜਾਣਕਾਰੀ ਨਾ ਹੋਣ ਕਾਰਨ ਇਨ੍ਹਾਂ ਦੇ ਬੱਚੇ  ਆਪਣੀ ਸਕੂਲੀ ਪੜ੍ਹਾਈ  ਛੱਡ  ਦਿੰਦੇ ਸਨ ਇਨ੍ਹਾਂ ਲਈ ਵੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ।  ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਵਨਿੰਦਰ ਕੌਰ ਨੇ ਟਰਸਟ ਕੀਤੇ ਜਾ ਰਹੇ ਕਾਰਜਾਂ ਲਈ ਟਰਸਟ ਦੇ ਆਹੁਦੇਦਾਰਾਂ ਅਤੇ  ਆਏ  ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ  ਦਿਵਾਇਆ ਕਿ ਇਨ੍ਹਾਂ ਗਰੀਬ ਮਜ਼ਦੂਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਸਹਿਯੋਗ ਦੇਣਗੇ ।  ਟਰਸਟ ਵੱਲੋਂ ਪ੍ਰਿਸੀਪਲ ਸ਼੍ਰੀਮਤੀ ਅਵਨਿੰਦਰ ਕੌਰ ਅਤੇ ਕਲਾਸ ਇੰਚਾਰਜ ਸ਼ਸ਼ੀ ਬਾਲਾ ਨੂੰ ਵੀ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ ।  ਇਸ ਮੌਕੇ ਤੇ ਜਤਿੰਦਰ ਕੌਰ , ਸੰਤੋਸ਼ ਸੈਣੀ , ਗੁਰਪ੍ਰੀਤ ਸਿੰਘ , ਐਡਵੋਕੇਟ ਜਸਪਾਲ ਸਿੰਘ  , ਵਰਿੰਦਰ ਸਿੰਘ ਪਰਹਾਰ ,  ਕਿਸਾਨ ਆਗੂ ਓਂਕਾਰ ਸਿੰਘ ਧਾਮੀ , ਡਾਕਟਰ ਐਚ ਐਸ ਸੈਣੀ , ਨਿਰਮਲ ਸਿੰਘ ,  ਸਕੂਲ ਦਾ ਸਮੂਹ ਸਟਾਫ਼ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜਰ ਸਨ।

LEAVE A REPLY

Please enter your comment!
Please enter your name here