ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ ਸਕੂਲੀ ਵਾਹਨਾਂ ਦੇ ਚਲਾਨ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਨਿਜੀ ਸਕੂਲਾਂ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕਰਕੇ ਉਲੰਘਣਾ ਕਰਨ ਵਾਲੇ 4 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 2 ਸਕੂਲੀ ਵਾਹਨਾਂ ਨੂੰ ਇਮਪਾਊਂਡ (ਜ਼ਬਤ) ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਮੂਹ ਨਿਜੀ ਸਕੂਲਾਂ ਦੇ ਪ੍ਰਬੰਧਕਾਂ ਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਅਮਲੀ ਰੂਪ ‘ਚ ਲਾਗੂ ਕਰਨ ਲਈ ਕਿਹਾ ਹੈ।

Advertisements

ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਅੱਜ 4 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 2 ਸਕੂਲੀ ਵਾਹਨ ਜ਼ਬਤ ਕੀਤੇ ਗਏ ਹਨ। ਟੀਮ ‘ਚ ਬਾਲ ਸੁਰੱਖਿਆ ਦਫ਼ਤਰ ਵੱਲੋਂ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਰੋਹਿਤ ਗੋਇਲ, ਇੰਦਰਪ੍ਰੀਤ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਸ਼ਾਮਲ ਸਨ।

LEAVE A REPLY

Please enter your comment!
Please enter your name here