ਸੀਜੇਐਮ ਵਲੋਂ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫ਼ਿਸਾਂ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ  ਸਬ ਡਵੀਜ਼ਨਾਂ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫਿਸਾਂ ਦਾ ਅਚਨਚੇਤ ਦੌਰਾ ਕੀਤਾ, ਇਸ ਮੌਕੇ ਉਨ੍ਹਾਂ ਵਲੋਂ ਵਧੀਕ ਸਿਵਲ ਜੱਜ—ਕਮ—ਚੇਅਰਮੈਨ, ਉਪ ਮੰਡਲ ਕਾਨੂੰਨੀ ਸੇਵਾਵਾ ਕਮੇਟੀ ਮੁਕੇਰੀਆਂ ਅਮਰਦੀਪ ਸਿੰਘ ਬੈਂਸ ਅਤੇ ਵਧੀਕ ਸਿਵਲ ਜੱਜ—ਕਮ—ਚੇਅਰਮੈਨ, ਉਪ ਮੰਡਲ ਕਾਨੂੰਨੀ ਸੇਵਾਵਾ ਕਮੇਟੀ ਦਸੂਹਾ ਪਰਮਿੰਦਰ ਕੋਰ ਬੈਂਸ ਨਾਲ ਫਰੰਟ ਆਫਿਸਾਂ ਦੇ ਕੰਮਕਾਜ ਅਤੇ 13 ਮਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਪ੍ਰੀ-ਲਿਟੀਗੇਟਿਵ ਕੇਸਾਂ ਨੂੰ ਲਗਾਉਣ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ  ਫਰੰਟ ਆਫਿਸਾਂ ਦੇ ਰਿਟੇਨਰ ਐਡਵੋਕੇਟਾਂ ਅਤੇ ਪੀ.ਐਲ.ਵੀ. ਦੇ ਕੰਮਕਾਜ ਦਾ ਜਾਇਜ਼ ਲਿਆ ਗਿਆ। ਫਰੰਟ ਆਫਿਸ ਵਿੱਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ  ਦਾ ਕਾਰਵਾਈ ਰਜਿਸਟਰ ਚੈੱਕ ਕੀਤਾ ਗਿਆ ਅਤੇ ਨਾਲ ਹੀ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਗਈ ਤੇ ਉਹਨਾਂ ਦੀ ਕਾਰਗੁਜ਼ਾਰੀ ਰਿਪੋਰਟ ਦੇ ਪ੍ਰੋਸੀਡਿੰਗ ਕਾਰਡ ਵੀ ਚੈੱਕ ਕੀਤੇ ਗਏ। ਜਿਨ੍ਹਾਂ ਕੇਸਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਉਨ੍ਹਾਂ ਕੇਸਾਂ ਦੇ ਫੀਡਬੈਕ ਪ੍ਰੋਫਾਰਮੇ ਵੀ ਚੈੱਕ ਕੀਤੇ ਗਏ। 

Advertisements

ਉਪਰੋਕਤ ਤੋ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਕੇਰੀਆਂ ਵਿਖੇ ਸੈਮੀਨਾਰ ਦਾ ਆਯੌਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆ ਨੂੰ ਕਾਨੂੰਨੀ ਹੱਕਾਂ ਅਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਕੂਲ ਦਾ ਸਟਾਫ ਅਤੇ  ਪ੍ਰਿੰਸੀਪਲ ਰਘੁਵੀਰ ਸਿੰਘ ਹਾਜ਼ਰ ਸਨ।ਇਸ ਤੋ ਇਲਾਵਾ ਭਗਤ ਸਿੰਘ ਕੁਸ਼ਟ ਆਸ਼ਰਮ ਦਸੂਹਾ ਵਿਖੇ ਸੈਮੀਨਾਰ ਦਾ ਆਯੌਜਨ ਕੀਤਾ ਗਿਆ ਤੇ ਬਜੁਰਗਾਂ,ਅੋਰਤਾਂ ਅਤੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਾਲਸਾ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here