ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ 29 ਅਪ੍ਰੈਲ ਨੂੰ

ਹੁਸ਼ਿਆਰਪਰ (ਦ ਸਟੈਲਰ ਨਿਊਜ਼): ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਦੀ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ 2023 ਇਸ ਵਾਰ 29 ਅਪ੍ਰੈਲ 2023 (ਸ਼ਨੀਵਾਰ) ਨੂੰ 11:30 ਤੋਂ 01:30 ਤੱਕ ਬਾਅਦ ਦੁਪਹਿਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸੈਂਟਰਾਂ ਵਿੱਚ ਹੋਣ ਜਾ ਰਹੀ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰੇ ਸਨ, ਉਹ ਆਪਣੇ ਐਡਮਿਟ ਕਾਰਡ ਦੇ ਨਾਲ ਅਧਾਰ ਕਾਰਡ ਜਾਂ ਰਿਹਾਇਸ਼ ਦਾ ਸਬੂਤ ਨਾਲ ਲੈ ਕੇ ਆਪਣੇ ਨਿਰਧਾਰਿਤ ਸੈਂਟਰ ਵਿੱਚ 29 ਅਪ੍ਰੈਲ ਸਵੇਰੇ 10:30 ਵਜੇ ਤੱਕ ਪਹੁੰਚ ਜਾਣ।

Advertisements

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਰੰਜੂ ਦੁੱਗਲ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਹਾਲੇ ਤੱਕ ਆਪਣਾ ਪ੍ਰੀਖਿਆ ਪ੍ਰਵੇਸ਼ ਪੱਤਰ ਪ੍ਰਾਪਤ ਨਹੀਂ ਹੋਇਆ , ਉਹ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.navodaya.gov.in ‘ਤੇ ਦਿੱਤੇ ਗਏ ਲਿੰਕ ਤੋਂ ਆਪਣਾ ਰਜਿਸਟ੍ਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਹੋਰ ਜਾਣਕਾਰੀ ਲਈ 01882-289393, 94636-46719, 98038-88828 ਫੋਨ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here