ਉਤਰ ਪ੍ਰਦੇਸ਼ ਪੁਲਿਸ ਵੱਲੋ 25 ਹਜ਼ਾਰ ਦੇ ਇਨਾਮੀ ਗੈਂਗਸਟਰ ਅਰੁਣ ਰਾਜਭਰ ਦਾ ਐਨਕਾਉਟਰ, ਸੱਜੀ ਲੱਤ ਤੇ ਲੱਗੀ ਗੋਲੀ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਉੱਤਰ ਪ੍ਰਦੇਸ਼ ਪੁਲਿਸ ਵੱਲੋ ਇਕ ਹੋਰ ਇਨਾਮੀ ਗੈਗਸਟਰ ਦਾ ਐਨਕਾਉਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਥਾਣਾ ਰਾਣੀਪੁਰ ਖੇਤਰ ਦੇ ਔਸਤਪੁਰ ਪੁਲੀਆ ਦੇ ਕੋਲ ਪੁਲਿਸ ਅਤੇ ਗੈਗਸਟਰਾਂ ਵਿਚਾਲੇ ਮੁੱਠਭੇੜ ਹੋ ਗਈ ਤਾਂ ਇਸ ਦੋਰਾਨ ਗੈਂਗਸਟਰ ਅਰੁਣ ਰਾਜਭਰ ਦੇ ਸੱਜੀ ਲੱਤ ਤੇ ਗੋਲੀ ਲੱਗਣ ਕਾਰਣ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸਤੋ ਬਾਅਦ ਉਸਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੈਕਿੰਗ ਦੌਰਾਨ ਦੋ ਨੌਜਵਾਨ ਬਿਨਾਂ ਨੰਬਰ ਪਲੇਟ ਦੇ ਮੋਟਰਸਾਈਕਲ ਉਤੇ ਮੂੰਹ ਬੰਨ੍ਹੀ ਆਉਂਦੇ ਦੇਖੇ ਗਏ।

Advertisements

ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਪੁਲਿਸ ਉਤੇ ਗੋਲੀ ਚਲਾ ਦਿੱਤੀ ਅਤੇ ਉਥੋਂ ਭੱਜਣ ਲੱਗੇ। ਜਦੋਂ ਜਵਾਬੀ ਗੋਲੀਬਾਰੀ ਕੀਤੀ ਗਈ ਤਾਂ ਬਦਮਾਸ਼ਾਂ ਵੱਲੋਂ ਵੀ ਕਈ ਰਾਉਂਡ ਫਾਇਰ ਕੀਤੇ ਗਏ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਇੱਕ ਬਦਮਾਸ਼ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ। ਜ਼ਖਮੀ ਅਪਰਾਧੀ ਅਰੁਣ ਰਾਜਭਰ ਨੂੰ ਕਾਬੂ ਕਰ ਲਿਆ ਗਿਆ, ਜਦ ਕਿ ਦੂਜਾ ਖੇਤ ਅਤੇ ਨਦੀ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਬਿਨਾਂ ਨੰਬਰ ਪਲੇਟ ਦਾ ਇੱਕ ਮੋਟਰਸਾਈਕਲ, ਇੱਕ 32 ਬੋਰ ਦਾ ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।

LEAVE A REPLY

Please enter your comment!
Please enter your name here