ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਛੁੱਟੀ ਘੋਸ਼ਿਤ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ 1 ਮਈ ਨੂੰ ਬੰਦ ਰਹਿਣਗੇ।

LEAVE A REPLY

Please enter your comment!
Please enter your name here