ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਜ਼ ਯੂਨੀਅਨ ਸੁਸ਼ੀਲ ਰਿੰਕੂ ਦੇ ਘਰ ਲਗਾਏਗੀ ਧਰਨਾ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੋਰਵ ਮੜੀਆ। ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਕਰਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਵਿਖੇ ਗੇਟ ਰੈਲੀ ਕਰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਧਰਨੇ ਨੂੰ ਸੰਬੋਧਿਤ ਕਰਦੇ ਹੋਏ ਜਿਲਾ ਸਰਪ੍ਰਸਤ ਸਤਬੀਰ ਸਿੰਘ ਚੰਦੀ, ਜਿਲਾ ਪ੍ਰਧਾਨ ਸੰਗਤ ਰਾਮ, ਜਨਰਲ ਸਕੱਤਰ ਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਓਂਕਾਰ ਸਿੰਘ, ਡੀਸੀ ਦਫਤਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਸਰਕਾਰ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਇਸ਼ਤਿਹਾਰਾਂ ਵਿਚ ਲੁਟਾਉਣ ਤੇ ਲੱਗੀ ਹੋਈ ਹੈ.ਸਰਕਾਰ ਦੀਆਂ ਲਾਰੇਬਾਜੀਆਂ ਕਰਨ ਮੁਲਾਜਮਾਂ ਨੂੰ ਸੜਕਾਂ ਤੇ ਉਤਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ. ਇਹਨਾਂ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਮੁਲਾਜ਼ਮਾਂ ਨੂੰ ਸਰਕਾਰ ਵੱਲੋ ਗੁਮਰਾਹ ਕੀਤਾ ਜਾ ਰਿਹਾ ਹੈ, ਜਦਕਿ ਕਾਂਗਰਸ ਰਾਜ ਵਾਲਿਆ ਸੂਬਿਆਂ ਚ ਪੁਰਾਣੀ ਪੈਨਸ਼ਨ ਦੇ ਮੁਦੇ ਤੇ ਓਥੋਂ ਦੀਆਂ ਸਰਕਾਰਾਂ ਵੱਲੋ ਮੁਲਾਜਮ ਦੇ ਹੱਕ ਚ ਫੈਸਲੇ ਸੁਣਾਏ ਜਾ ਰਹੇ ਹਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾ ਰਹੀ ਹੈ।

Advertisements

ਜਿਲਾ ਪ੍ਰਧਾਨ ਸੰਗਤ ਰਾਮ ਨੇ ਕਿਹਾ ਕਿ ਸਰਕਾਰ ਵੱਲੋ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਅਣਦੇਖੀ, ਮੁਲਾਜਮਾਂ ਦੀ ਅਵਾਜ ਨੂੰ ਦਬਾਉਣ  ਦੀਆਂ ਕਿਤੀਆਂ ਰਹੀਆਂ ਕੋਸ਼ਿਸ਼ਾਂ ਤੋਂ ਅੱਕ ਕੇ ਅੱਜ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਜਿਲ੍ਹਾ ਪੱਧਰ ਤੇ ਰੋਸ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਮਿਤੀ 04/05/2023 ਨੂੰ ਜਲੰਧਰ ਦੇ ਪੁੱਡਾ ਗਰਾਊਂਡ ਵਿਖੇ ਸੂਬੇ ਭਰ ਤੋਂ ਮੁਲਾਜਮ ਇਕੱਠੇ ਹੋ ਕੇ ਕਾਲੀਆਂ ਝੰਡੀਆਂ ਲਾ ਕੇ ਜਲੰਧਰ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਰੰਧਾਵਾ, ਆਈਟੀ ਸੈੱਲ ਇੰਚਾਰਜ ਯੋਗੇਸ਼ ਤਲਵਾੜ, ਨਿਸ਼ਾਨ ਸਿੰਘ, ਕੈਸ਼ੀਅਰ ਜਤਿੰਦਰ ਕੁਮਾਰ, ਮੀਤ ਪ੍ਰਧਾਨ ਵਿਨੋਦ ਬਾਵਾ, ਰਿਜ਼ਵਾਨ ਖਾਨ, ਨਿਸ਼ਾ ਤਲਵਾੜ,  ਸੂਰਜ ਕੁਮਾਰ, ਹਰਜੋਤ ਸਿੰਘ, ਜਗਦੀਸ਼ ਲਾਲ, ਗੁਰਭਜਨ ਸਿੰਘ, ਆਦਿ ਹਾਜਰ ਸਨ।

LEAVE A REPLY

Please enter your comment!
Please enter your name here