ਮੁੱਖ ਮੰਤਰੀ ਪੰਜਾਬ ਨਾਲ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆਂ ਦੀ ਹੋਈ ਮੀਟਿੰਗ

ਫਗਵਾੜਾ/ਜਲੰਧਰ (ਦ ਸਟੈਲਰ ਨਿਊਜ਼)। ਦੇਸ਼ ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪਿਛਲੇ ਦਿਨੀਂ ਕੀਤੇ ਸੰਘਰਸ਼ ਸਦਕਾ ਅੱਜ ਰਵਾਨਾ ਹੋਟਲ ਫਗਵਾੜਾ ਵਿਖੇ ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਦੀ ਜਥੇਬੰਦੀ ਨਾਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੀਟਿੰਗ ਕੀਤੀ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮੇ ਲਗਾਤਾਰ ਸੰਘਰਸ਼ ਕਰ ਰਹੇ ਸਨ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜਥੇਬੰਦੀ ਆਗੂਆਂ ਨਾਲ ਕਵਾਨਾ ਰਜਾਰਟ ਹੋਟਲ (ਫਗਵਾੜਾ) ਵਿਖੇ ਮੀਟਿੰਗ ਕੀਤੀ ਗਈ।

Advertisements

ਮੀਟਿੰਗ ‘ਚ ਪਾਵਰਕਾਮ ਦੇ ਅਧਿਕਾਰੀ ਚੇਅਰਮੈਨ ਬਲਦੇਵ ਸਿੰਘ ਸਰਾਂ, ਡਾਇਰੈਕਟਰ ਗਰੇਵਾਲ ਮੋਜੂਦ ਸਨ। ਮੀਟਿੰਗ ‘ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਵਲੋਂ ਪਾਵਰਕਾਮ ਆਊਟ-ਸੋਰਸਿੰਗ ਕਾਮਿਆਂ ਨੂੰ ਵਿਭਾਗ ਚ’ ਲੈ ਕੇ ਰੈਗੂਲਰ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੋਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆਂ ਨੂੰ ਮੁਆਵਜਾ ਪੱਕੀ ਨੋਕਰੀ ਦਾ ਪ੍ਰਬੰਧ ਕਰਨ, 1948 ਐਕਟ ਮੁਤਾਬਕ ਗੁਜਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਛਾਟੀ ਕੀਤੇ ਕਾਮਿਆਂ ਨੂੰ ਬਹਾਲ ਕਰਨ, ਤੇ ਮੰਗ ਪੱਤਰ ਚ’ ਦਰਜ ਮੰਗਾਂ ਤੇ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਵਲੋਂ ਜਥੇਬੰਦੀ ਆਗੂਆਂ ਨੂੰ ਭਰੋਸਾ ਦਵਾਇਆ ਕਿ ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਨੂੰ ਸਿੱਧਾ ਵਿਭਾਗ ਸਾਮਿਲ ਕਰ ਲਿਆ ਜਾਵੇਗਾ ਅਤੇ ਤਨਖਾਹਾਂ ਅਤੇ ਮੁਆਵਜੇ ਚ’ ਵਾਧਾ ਕੀਤਾ ਜਾਵੇਗਾ ਹਾਦਸਾ ਪੀੜਤ ਪਰਿਵਾਰਾਂ ਨੂੰ ਨੋਕਰੀ ਦਾ ਪ੍ਰਬੰਧ ਕਰਵਾਉਣ ਲਈ ਸਹਿਮਤੀ ਪ੍ਰਗਟਾਈ ਗਈ।

ਰਹਿੰਦੇ ਛਾਟੀ ਕੀਤੇ ਰਹਿੰਦੇ ਕਾਮਿਆਂ ਨੂੰ ਬਹਾਲ ਕਰਨ ਦੀ ਲਿਸਟ ਮੋਜੂਦਾ ਅਧਿਕਾਰੀਆਂ ਨੇ ਸੋਪੀ ਗਈ ਅਤੇ ਕਾਮਿਆਂ ਨੂੰ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ। ਜਥੇਬੰਦੀ ਆਗੂਆਂ ਵਲੋਂ ਮਿਤੀ 3 ਮਈ ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ।

LEAVE A REPLY

Please enter your comment!
Please enter your name here