ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਫਾਜਿਲਕਾ ( ਦ ਸਟੈਲਰ ਨਿਊਜ਼): ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਹਾ ਹੁਣ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ ਉਹ ਆਪਣੀ ਛੁੱਟੀ ਤੋਂ ਬਾਅਦ ਸੇਵਾ ਕੇਂਦਰਾਂ ਵਿਚ ਆਪਣਾ ਕੰਮ ਕਰਵਾ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਦਿਨ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ।

LEAVE A REPLY

Please enter your comment!
Please enter your name here