ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਸੈਮੀਨਾਰ ਦੇ ਆਯੋਜਨ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲ਼ੋਂ ਅੱਜ ਮਿਤੀ 01.05.2023 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੈਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵਲੋਂ ਨਾਲਸਾ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਮਜ਼ਦੂਰਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਗਿਆ।

Advertisements

ਉਨ੍ਹਾਂ ਮਜ਼ਦੂਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੇਬਰ ਇੰਸਪੈਕਟਰ  ਹਰਮਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਅਤੇ ਇਸ ਮੌਕੇ ਮਜ਼ਦੂਰਾਂ ਨੂੰ ਲੇਬਰ ਕਾਰਡ ਵੰਡੇ । ਉਪਰੋਕਤ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ਼ੋਂ ਜ਼ਿਲ੍ਹਾ ਪੱਧਰ ਦੀਆਂ ਕਚਿਹਰੀਆਂ ਅਤੇ ਸਬ-ਡਿਵੀਜ਼ਨ ਪੱਧਰ ਦੀਆਂ ਕਚਿਹਰੀਆਂ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਚਾਨਣਾ ਪਾਇਆ ਗਿਆ। ਨਿਉਂ ਜ਼ਿਲ੍ਹਾ ਸੈਸ਼ਨਜ਼ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿਖੇ ਹਰ ਮਹੀਨੇ ਦੇ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਲਗਾਈ ਜਾਣ ਵਾਲੀ ਪਰਮਾਨੈਂਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਹੁਸ਼ਿਆਰਪੁਰ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਜੋ ਕੇਸ ਅਦਾਲਤਾਂ ਵਿੱਚ ਨਹੀਂ ਚੱਲ ਰਹੇ ਜਿਵੇਂ ਕਿ ਬਿਜਲੀ ਅਤੇ ਪਾਣੀ ਦਾ ਬਿੱਲ, ਇੰਸ਼ੋਰੈਂਸ ਕੰਪਨੀਆਂ ਦੇ ਕੇਸ, ਬੈਂਕਾਂ ਦੇ ਕੇਸ, ਟੈਲੀਫੋਨ ਕੰਪਨੀਆਂ ਦੇ ਕੇਸ, ਲੇਬਰ ਕਾਰਡ, ਆਧਾਰ ਕਾਰਡ ਆਦਿ ਨੂੰ ਸਾਦੀ ਦਰਖਾਸਤ ਦੇ ਕੇ ਚੇਅਰਮੈਨ ਪਰਮਾਨੈਂਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਹੁਸ਼ਿਆਰਪੁਰ ਵਿਖੇ ਦੇ ਕੇ ਕੇਸ ਲਗਾ ਸਕਦੇ ਹਨ ਅਤੇ ਨਾਲ ਹੀ ਮੁਫ਼ਤ ਕਾਨੂੰਨੀ ਸਹਾਇਤਾ ਕਿੱਥੋਂ ਅਤੇ ਕਿਵੇਂ ਮਿਲਦੀ ਹੈ, ਬਾਰੇ ਜਾਣੂੰ ਕਰਵਾਇਆ ਗਿਆ।

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਾ 01882-224114 ਅਤੇ ਟੋਲ ਫ੍ਰੀ ਨੰਬਰ 1968 ਨੂੰ ਢੁੱਕਵੀਆਂ ਥਾਵਾਂ ’ਤੇ ਲਗਾਉਣ ਲਈ ਕਿਹਾ ਗਿਆ ਤਾਂ ਜੋ ਆਮ ਜਨਤਾ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ, ਮੁਫ਼ਤ ਕਾਨੂੰਨੀ ਸਹਾਇਤਾ, ਨੈਸ਼ਨਲ ਲੋਕ ਅਦਾਲਤਾਂ ਬਾਰੇ ਸੰਪਰਕ ਕਰ ਸਕੇ। ਇਸ ਮੌਕੇ ਤੇ ਪੈਨਲ ਐਡਵੋਕੇਟ ਹਰਿੰਦਰ ਸਿੰਘ ਫਲੋਰਾ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਵਿਚੋਲਗੀਰੀ ਸੈਂਟਰ ਬਾਰੇ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here