Monday, November 2, 2026
Home Punjab ਦਫ਼ਤਰਾਂ ਦਾ ਸਮਾਂ ਬਦਲਣ ਦੇ ਪਹਿਲੇ ਦਿਨ 7.30 ਵਜੇ ਖੁਲ੍ਹੇ ਸਾਰੇ ਦਫ਼ਤਰ

ਦਫ਼ਤਰਾਂ ਦਾ ਸਮਾਂ ਬਦਲਣ ਦੇ ਪਹਿਲੇ ਦਿਨ 7.30 ਵਜੇ ਖੁਲ੍ਹੇ ਸਾਰੇ ਦਫ਼ਤਰ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਇਕ ਕ੍ਰਾਂਤੀਕਾਰੀ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਜਿ਼ਲ੍ਹੇ ਦੇ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਵੇਰੇ 7:20 ਵਜੇ ਹੀ ਆਪਣੇ ਦਫ਼ਤਰ ਵਿਚ ਪੁੱਜ ਗਏ ਅਤੇ ਉਨ੍ਹਾਂ ਨੇ ਠੀਕ 7:30 ਵਜੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਸਮੇਤ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਫ਼ਤਰੀ ਕੰਮਾਂ ਦਾ ਰੀਵਿਊ ਕੀਤਾ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਬਾਅਦ ਦੁਪਹਿਰ ਦੀ ਗਰਮੀ ਤੋਂ ਪਹਿਲਾਂ ਪਹਿਲਾਂ ਸਰਕਾਰੀ ਸੇਵਾਵਾਂ ਮਿਲ ਜਾਇਆ ਕਰਣਗੀਆਂ ਅਤੇ ਲੋਕ ਗਰਮੀ ਵੱਧਣ ਤੱਕ ਵਾਪਿਸ ਆਪਣੇ ਘਰਾਂ ਤੱਕ ਜਾ ਸਕਦੇ ਹਨ। ਇਸ ਨਾਲ ਰਾਜ ਦੀ ਊਰਜਾ ਦੀ ਵੀ ਬਚਤ ਹੋਵੇਗੀ ਜਦ ਕਿ ਸਰਕਾਰੀ ਕਰਮਚਾਰੀਆਂ ਨੇ ਵੀ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਬਿਜਲੀ ਦੀ ਬੱਚਤ ਤਾਂ ਹੋਵੇਗੀ ਹੀ ਸਰਕਾਰੀ ਕ੍ਰਮਚਾਰੀ ਆਪਣੇ ਘਰੇਲੂ ਕੰਮ ਵੀ ਸਮੇਂ ਸਿਰ ਨਿਪਟਾ ਸਕਣਗੇ।

ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਕਾਜ ਲਈ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਪਹੁੰਚਣ। ਇਹ ਸਮਾਂ 15 ਜ਼ੁਲਾਈ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਕੇਂਦਰ ਪਹਿਲਾਂ ਵਾਂਗ ਹੀ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਮ ਕਰਦੇ ਰਹਿਣਗੇ।  

LEAVE A REPLY

Please enter your comment!
Please enter your name here