ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਖੜੇ ਪਾਣੀ ਦੇ ਸਰੋਤਾਂ ਨੂੰ ਨਸ਼ਟ ਕਰਨਾ ਜ਼ਰੂਰੀ: ਸਿਵਲ ਸਰਜਨ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਮਲੇਰੀਆ/ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਦੀ ਰੋਕਥਾਮ ਅਤੇ ਰਾਸ਼ਟਰੀ ਵੈਕਟਰ ਬੋਰਨ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ ਅਤੇ ਜ਼ਿਲ੍ਹਾ ਐਪੀਡੋਮਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਤਾਇਨਾਤ ਸਿਹਤ ਸੁਪਰਵਾਈਜ਼ਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ।
 

Advertisements

ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਰੁੱਕ ਰੁੱਕ ਕੇ ਹੋ ਰਹੀ ਹਲਕੀ ਬਾਰਸ਼ ਕਾਰਨ ਨੀਵੀਂਆਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਫੁੱਟੇ ਬਰਤਨਾਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ। ਇਸ ਲਈ ਖੜੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਮਲੇਰੀਆ ਸਲਾਈਡਾਂ ਦੀ ਸਰਵੇ ਲੈਸ ਵਧਾਈ ਜਾਵੇ। ਸਮੂਹ ਸਿਹਤ ਸੁਪਰਵਾਈਜ਼ਰਾਂ ਨੂੰ ਲੋਕਲ ਬਾਡੀਜ਼ ਮਹਿਕਮੇ ਜਿਵੇਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ ਤਾਂ ਜੋ ਖੜੇ ਪਾਣੀ ਦੀ ਨਿਕਾਸੀ ਅਤੇ ਲਾਰਵਾ ਸਾਈਡਲ ਸਪਰੇਅ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾ ਅਤੇ ਲੋੜ ਪੈਣ ਤੇ ਕਰਵਾਇਆ ਜਾ ਸਕੇ।ਮੱਛਰਾਂ ਦੀ ਤੈਦਾਦ ਦੀ ਨਿਗਰਾਨੀ ਲਈ ਹਰੇਕ ਬਲਾਕ ਵਿੱਚ ਐਨਟਾਮੋਲੋਜੀ ਸਰਵੈਲੈਂਸ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਸਪਰੇਅ ਪੰਪਾ ਨੂੰ ਹਰ ਹਾਲਤ ਵਿੱਚ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ ਗਿਆ।

ਸਹਾਇਕ ਸਿਹਤ ਅਫ਼ਸਰ ਡਾ. ਐਸ. ਜੇ. ਸਿੰਘ ਵੱਲੋਂ ਸਿਹਤ ਸੁਪਰਵਾਈਜ਼ਰਾਂ ਨੂੰ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੀ ਚਲਾਨਿੰਗ ਵਧਾਉਣ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਕਰਵਾਉਣ ਲਈ ਕਿਹਾ।ਇਸ ਮੀਟਿੰਗ ਵਿੱਚ ਸਹਾਇਕ ਮਲੇਰੀਆ ਅਫ਼ਸਰ ਮਲਕੀਤ ਸਿੰਘ, ਗੁਰਜੰਟ ਸਿੰਘ , ਬਿਕਰਮ ਸਿੰਘ , ਸਿਹਤ ਸੁਪਰਵਾਈਜ਼ਰ ਅਨਿਲ ਕੁਮਾਰ, ਰਣ ਸਿੰਘ , ਸੰਜੀਵ ਕੁਮਾਰ ਅਤੇ ਵੱਖੋ ਵੱਖਰੀਆਂ ਸਿਹਤ ਸੰਸਥਾਵਾਂ ਤੋਂ ਆਏ 15 ਦੇ ਕਰੀਬ ਸਿਹਤ ਸੁਪਰਵਾਈਜ਼ਰ ਮੌਜੂਦ ਸਨ।  

LEAVE A REPLY

Please enter your comment!
Please enter your name here